ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ’ਚ ਅਯੁੱਧਿਆ ਕੇਸ ਦੀ ਰੋਜ਼ ਸੁਣਵਾਈ ਚੌਥੇ ਦਿਨ ਵੀ ਜਾਰੀ

ਸੁਪਰੀਮ ਕੋਰਟ ’ਚ ਅਯੁੱਧਿਆ ਕੇਸ ਦੀ ਰੋਜ਼ ਸੁਣਵਾਈ ਚੌਥੇ ਦਿਨ ਵੀ ਜਾਰੀ

ਸੁਪਰੀਮ ਕੋਰਟ ਨੇ ਰਾਮ ਜਨਮ–ਭੂਮੀ ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿ਼ੱਚ ਲਗਾਤਾਰ ਚੌਥੇ ਦਿਨ ਦੀ ਸੁਣਵਾਈ ਅੱਜ ਸ਼ੁਰੂ ਕੀਤੀ। ਰਾਮ ਲੱਲਾ ਦੇ ਵਕੀਲ ਦਲੀਲਾਂ ਜਾਰੀ ਰੱਖ ਰਹੇ ਹਨ। ਇਸ ਤੋਂ ਪਹਿਲਾਂ ਨਿਯਮਤ ਮਾਮਲਿਆਂ ਦੀ ਸੁਣਵਾਈ ਲਈ ਬਣੀ ਰਵਾਇਤ ਤੋੜਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੀ ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ। ਆਮ ਤੌਰ ’ਤੇ ਸੁਪਰੀਮ ਕੋਰਟ ਸੋਮਵਾਰ ਤੇ ਸ਼ੁੱਕਰਵਾਰ ਨੂੰ ਨਵੇਂ ਮਾਮਲਿਆਂ ਉੱਤੇ ਵਿਚਾਰ ਕਰਦੀ ਹੈ।

 

 

ਸੁਪਰੀਮ ਕੋਰਟ ਵਿੱਚ ਇੱਕ ਮੁਸਲਿਮ ਪੱਖ ਨੇ ਸਿਆਸੀ ਤੌਰ ਉੱਤੇ ਸੰਵੇਦਨਸ਼ੀਲ ਰਾਮ ਜਨਮ ਭੂਮੀ–ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੀ ਹਫ਼ਤੇ ਵਿੱਚ ਪੰਜ ਦਿਨ ਸੁਣਵਾਈ ਕੀਤੇ ਜਾਣ ਦਾ ਸ਼ੁੱਕਰਵਾਰ ਨੂੰ ਵਿਰੋਧ ਕਰਦਿਆਂ ਕਿਹਾ ਕਿ ਜੇ ਇੰਨੀ ਛੇਤੀ ਸੁਣਵਾਈ ਕੀਤੀ ਜਾਂਦੀ ਹੈ, ਤਾਂ ਉਸ ਲਈ ਅਦਾਲਤ ਦੀ ਮਦਦ ਕਰਨਾ ਸੰਭਵ ਨਹੀਂ ਹੋਵੇਗਾ।

 

 

ਮੁਸਲਿਮ ਪੱਖ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਨੇ ਮਾਮਲੇ ਵਿੱਚ ਪੰਜ ਦਿਨ ਸੁਣਵਾਈ ਕੀਤੇ ਜਾਣ ਉੱਤੇ ਇਤਰਾਜ਼ ਪ੍ਰਗਟਾਇਆ। ਸ੍ਰੀ ਧਵਨ ਨੇ ਬੈਂਚ ਨੂੰ ਦੱਸਿਆ ਕਿ ਜੇ ਹਫ਼ਤੇ ਦੇ ਸਾਰੇ ਦਿਨਾਂ ਵਿੱਚ ਸੁਣਵਾਈ ਹੁੰਦੀ ਹੈ, ਤਾਂ ਅਦਾਲਤ ਦੀ ਮਦਦ ਕਰਨੀ ਸੰਭਵ ਨਹੀਂ ਹੋਵੇਗੀ।

 

 

ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਪਹਿਲੀ ਅਪੀਲ ਹੈ ਤੇ ਇੰਨੀ ਜਲਦਬਾਜ਼ੀ ਵਿੱਚ ਸੁਣਵਾਈ ਨਹੀਂ ਹੋ ਸਕਦੀ ਅਤੇ ਇਹ ਉਨ੍ਹਾਂ ਲਈ ਤਸ਼ੱਦਦ ਹੈ।

 

 

ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਇੱਕ ਬੈਂਚ ਨੇ ਮਾਮਲੇ ਵਿੱਚ ਚੌਥੇ ਦਿਨ ਸ਼ੁੱਕਰਵਾਰ ਨੂੰ ਸੁਣਵਾਈ ਸ਼ੁਰੂ ਕੀਤੀ। ਇਸ ਬੈਂਚ ਵਿੱਚ ਜਸਟਿਸ ਐੱਸਏ ਬੋਬੜੇ, ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਐੈੱਸਏ ਨਜ਼ੀਰ ਵੀ ਸ਼ਾਮਲ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fourth day regular hearing of Ayodhya Case in Supreme Court continuing