ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਕਰੋਨ ਨੇ PM ਮੋਦੀ ਨੂੰ ਲਿਖੀ ਚਿੱਠੀ, ਅਮਫਾਨ ਪ੍ਰਭਾਵਤ ਲੋਕਾਂ ਦੀ ਮਦਦ ਦੀ ਪੇਸ਼ਕਸ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਪੱਛਮੀ ਬੰਗਾਲ ਅਤੇ ਓਡੀਸ਼ਾ ਵਿੱਚ ਆਏ ਚੱਕਰਵਾਤੀ ਤੂਫਾਨ ਅਮਫਾਨ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਾਰਤ ਨੂੰ ਕਿਸੇ ਵੀ ਤਰਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ।

 

ਇਕ ਸੂਤਰ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ, 'ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤ ਵਿਚ ਚੱਕਰਵਾਤ ਤੂਫਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਪੱਤਰ ਲਿਖਿਆ ਸੀ। ਰਾਸ਼ਟਰਪਤੀ ਮੈਕਰੋਨ ਨੇ ਫਰਾਂਸ ਦੇ ਲੋਕਾਂ ਦੀ ਤਰਫੋਂ ਆਪਣੀ ਸਦਭਾਵਨਾ ਤੇ ਏਕਤਾ ਦਾ ਪ੍ਰਗਟਾਵਾ ਕੀਤਾ।

 

ਸੂਤਰਾਂ ਨੇ ਕਿਹਾ ਕਿ ਫਰਾਂਸ ਦੀ ਵਿਕਾਸ ਏਜੰਸੀ ਨੇ 20 ਕਰੋੜ ਯੂਰੋ ਦਾ ਰਿਆਇਤੀ ਕਰਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਵਿਸ਼ਵ ਬੈਂਕ ਨੂੰ ਭਾਰਤ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪੱਤਰ ਚ ਮੈਕਰੋਂ ਨੇ ਦੋਵਾਂ ਦੇਸ਼ਾਂ ਦਰਮਿਆਨ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

 

ਮਹੱਤਵਪੂਰਣ ਗੱਲ ਇਹ ਹੈ ਕਿ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਵੱਖ-ਵੱਖ ਹਿੱਸਿਆਂ ਵਿਚ 20 ਮਈ ਨੂੰ ਆਏ ਚੱਕਰਵਾਤ ਦੇ ਕਾਰਨ ਭਾਰੀ ਤਬਾਹੀ ਹੋਈ ਸੀ। ਪੱਛਮੀ ਬੰਗਾਲ ਵਿੱਚ ਚੱਕਰਵਾਤ ਦੇ ਕਾਰਨ ਵੱਖ ਵੱਖ ਘਟਨਾਵਾਂ ਵਿੱਚ 98 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ ਘੱਟ 60 ਕਰੋੜ ਲੋਕ ਸਿੱਧੇ ਪ੍ਰਭਾਵਿਤ ਹੋਏ। ਅਮਆਨ ਦੇ ਕਾਰਨ ਉੜੀਸਾ ਵਿੱਚ ਵੀ ਲੱਖਾਂ ਲੋਕ ਪ੍ਰਭਾਵਤ ਹੋਏ।

 

ਕੇਂਦਰੀ ਟੀਮ ਅਮਫਾਨ ਦੁਆਰਾ ਹੋਏ ਨੁਕਸਾਨ ਦਾ ਕਰੇਗੀ ਮੁਲਾਂਕਣ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਅਨੁਸਾਰ ਪੱਛਮੀ ਬੰਗਾਲ ਵਿੱਚ ਚੱਕਰਵਾਤ ਅਮਫਾਨ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਅੰਤਰ-ਮੰਤਰਾਲੀ ਕੇਂਦਰੀ ਟੀਮ (ਆਈਐਮਸੀਟੀ) ਵੀਰਵਾਰ ਨੂੰ ਉਥੇ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਦੁਆਰਾ ਬਣਾਈ ਗਈ ਸੱਤ ਮੈਂਬਰੀ ਕੇਂਦਰੀ ਟੀਮ 20 ਮਈ ਨੂੰ ਸੁੰਦਰਬਣ ਸਮੇਤ ਦੱਖਣੀ ਬੰਗਾਲ ਦੇ ਜ਼ਿਲ੍ਹਿਆਂ ਦੇ ਵੱਡੇ ਹਿੱਸੇ ਵਿਚ ਆਏ ਚੱਕਰਵਾਤੀ ਤੂਫਾਨ ਕਾਰਨ ਹੋਏ ਸਮੁੱਚੇ ਨੁਕਸਾਨ ਦਾ ਜਾਇਜ਼ਾ ਲਵੇਗੀ।

 

ਐਮਐਚਏ ਦੇ ਸੰਯੁਕਤ ਸਕੱਤਰ ਰੈਂਕ ਅਧਿਕਾਰੀ ਅਨੁਜ ਸ਼ਮਾਰ ਦੀ ਅਗਵਾਈ ਹੇਠਲੀ ਟੀਮ ਸ਼ੁੱਕਰਵਾਰ ਨੂੰ ਹਵਾਈ ਅਤੇ ਜ਼ਮੀਨੀ ਮੁਲਾਂਕਣ ਕਰੇਗੀ। ਸੂਤਰਾਂ ਨੇ ਦੱਸਿਆ ਕਿ ਉਹ ਕੋਲਕਾਤਾ ਦੇ ਆਸ ਪਾਸ ਦੱਖਣੀ 24 ਪਰਗਣਾ ਅਤੇ ਉੱਤਰੀ 24 ਪਰਗਣਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਦਾ ਦੌਰਾ ਕਰਨਗੇ, ਜਿਥੇ ਚੱਕਰਵਾਤ ਅਮਫਾਨ ਕਾਰਨ ਹੋਏ ਨੁਕਸਾਨ ਅਤੇ ਤਬਾਹੀ ਦੀ ਮਾਤਰਾ ਦਾ ਪਤਾ ਲਗਾਇਆ ਜਾਵੇਗਾ। ਟੀਮ ਸੂਬੇ ਦੀ ਰਾਜਧਾਨੀ ਕੋਲਕਾਤਾ ਦੇ ਆਸ ਪਾਸ ਦਾ ਦੌਰਾ ਕਰ ਸਕਦੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:France offers help to Amphan affected people of Bengal and Odisha President Emmanuel Macron writes to PM Modi