ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੀ ਤਰਜ ’ਤੇ ਪੱਛਮੀ ਬੰਗਾਲ ’ਚ ਵੀ ਮੁਫਤ ਬਿਜਲੀ ਦਾ ਐਲਾਨ

ਦਿੱਲੀ ਸਰਕਾਰ ਦੀ ਤਰਜ਼ 'ਤੇ ਹੁਣ ਪੱਛਮੀ ਬੰਗਾਲ ਸਰਕਾਰ ਨੇ ਵੀ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਆਪਣੇ ਫੈਸਲੇ ਵਿੱਚ ਮਮਤਾ ਸਰਕਾਰ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ 75 ਯੂਨਿਟ ਬਿਜਲੀ ਦੀ ਖਪਤ ਕਰਨ ਵਾਲਿਆਂ ਤੋਂ ਬਿੱਲ ਨਹੀਂ ਲਿਆ ਜਾਵੇਗਾ।

 

ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ 200 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ। ਇਸ ਵਿਧਾਨ ਸਭਾ ਚੋਣਾਂ ਵਿੱਚ ਮੁਫਤ ਬਿਜਲੀ ਬਾਰੇ ਕਾਫ਼ੀ ਚਰਚਾ ਹੋਈ।

 

ਮਮਤਾ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕੀਤਾ ਹੈ। 2,55,677 ਕਰੋੜ ਰੁਪਏ ਦਾ ਬਜਟ ਐਲਾਨਿਆ ਗਿਆ ਹੈ। ਸੂਬੇ ਦੇ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਕਿਹਾ ਕਿ ਪੱਛਮੀ ਬੰਗਾਲ ਦੇ ਬਜਟ ਅਗਲੇ ਤਿੰਨ ਸਾਲਾਂ 100 ਛੋਟੇ ਅਤੇ ਦਰਮਿਆਨੇ ਉਦਯੋਗ ਪਾਰਕ ਬਣਾਉਣ ਦਾ ਪ੍ਰਸਤਾਵ ਹੈ। ਇਸ ਮੁਖੀ ਦੇ ਅਧੀਨ 2020-21 ਲਈ 200 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਗਈ ਹੈ।

 

ਝਾਰਖੰਡ ਸਰਕਾਰ ਨੇ ਵੀ ਦਿੱਲੀ ਦੀ ਤਰ੍ਹਾਂ ਝਾਰਖੰਡ ਘਰੇਲੂ ਵਰਤੋਂ ਲਈ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਊਰਜਾ ਵਿਭਾਗ 100 ਯੂਨਿਟ ਮੁਫਤ ਬਿਜਲੀ ਦਾ ਪ੍ਰਸਤਾਵ ਤਿਆਰ ਕਰ ਰਿਹਾ ਹੈ। ਇਹ ਝਾਰਖੰਡ ਮੁਕਤੀ ਮੋਰਚੇ ਦੇ ਐਲਾਨਨਾਮੇ ਵਿੱਚ ਸ਼ਾਮਲ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Free electricity announcement in West Bengal too