ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1211 ਨਵੇਂ ਮਾਮਲੇ, 31 ਮੌਤਾਂ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ -19 ਦੇ 1211 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। 

 

ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ 1036 ਲੋਕ ਠੀਕ ਹੋ ਚੁੱਕੇ ਹਨ। ਕੱਲ੍ਹ ਇੱਕ ਹੀ ਦਿਨ ਵਿੱਚ 179 ਲੋਕ ਠੀਕ ਹੋਏ। ਹੁਣ ਤੱਕ 10363 ਮਾਮਲੇ ਸਾਹਮਣੇ ਆ ਚੁੱਕੇ ਹਨ। ਕੱਲ੍ਹ, ਇੱਕ ਦਿਨ ਵਿੱਚ 1011 ਵਿਅਕਤੀ ਪਾਜ਼ਿਟਿਵ ਆਏ ਹਨ। ਉਥੇ, ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 339 ਉੱਤੇ ਪਹੁੰਚ ਗਈ ਹੈ।

 


ਆਈਸੀਐਮਆਰ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਦੇਸ਼ ਭਰ ਵਿੱਚ 2 ਲੱਖ 31 ਹਜ਼ਾਰ ਟੈਸਟ ਕੀਤੇ ਜਾ ਚੁੱਕੇ ਹਨ। ਕੱਲ੍ਹ ਇੱਥੇ 21,635 ਨਮੂਨਿਆਂ ਦੇ ਟੈਸਟ ਕੀਤੇ ਹਨ। ਕੱਲ੍ਹ ਤੱਕ 2 ਲੱਖ 31 ਹਜ਼ਾਰ 903 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਕਿਹਾ ਹੈ ਕਿ 13 ਅਪ੍ਰੈਲ ਤੱਕ 32 ਕਰੋੜ ਤੋਂ ਜ਼ਿਆਦਾ ਗ਼ਰੀਬਾਂ ਨੂੰ 29,352 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
 

ਵਿੱਤ ਮੰਤਰਾਲੇ ਨੇ ਕਿਹਾ ਕਿ ਸਮਾਜ ਦੇ ਗ਼ਰੀਬ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਿੱਤ ਮੰਤਰੀ ਨੇ ਇੱਕ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਹੁਣ ਤੱਕ 32 ਕਰੋੜ ਲਾਭਪਾਤਰੀਆਂ ਨੂੰ 29352 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
 

ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਬਾਰੇ ਰਾਸ਼ਟਰ ਨੂੰ ਸੰਬੋਧਨ ਕੀਤਾ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਰਕਾਰ ਦੀ ਮਦਦ ਲਈ ਆਉਣ ਵਾਲੇ ਦਿਨਾਂ ਵਿੱਚ ਸੱਤ ਚੀਜ਼ਾਂ 'ਤੇ ਲੋਕਾਂ ਤੋਂ ਸਮਰੱਥਨ ਦੀ ਮੰਗ ਕੀਤੀ ਤਾਂ ਜੋ ਮਹਾਂਮਾਰੀ ਨੂੰ ਹਰਾਇਆ ਜਾ ਸਕੇ।
 

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣ ਕਰਨ ਜਿਸ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨਾ, ਸਮਾਜਿਕ ਦੂਰੀਆਂ ਦੀ ਪਾਲਣਾ ਕਰਨਾ, ਗ਼ਰੀਬਾਂ ਪ੍ਰਤੀ ਸੰਵੇਦਨਸ਼ੀਲਤਾ ਦਰਸਾਉਣਾ, ਬਾਹਰ ਜਾਣ ਵੇਲੇ ਉਨ੍ਹਾਂ ਦੇ ਚਿਹਰੇ ਨੂੰ ਢੱਕਣਾ ਆਦਿ ਸ਼ਾਮਲ ਹਨ। ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਮੋਦੀ ਨੇ ਕਿਹਾ ਕਿ ਅਸੀਂ ਸਬਰ ਰੱਖਾਂਗੇ, ਨਿਯਮਾਂ ਦੀ ਪਾਲਣਾ ਕਰਾਂਗੇ ਅਤੇ ਅਸੀਂ ਕੋਰੋਨਾ ਵਰਗੇ ਮਹਾਂਮਾਰੀ ਨੂੰ ਹਰਾਉਣ ਦੇ ਯੋਗ ਹੋਵਾਂਗੇ। ਇਸ ਵਿਸ਼ਵਾਸ ਨਾਲ, ਮੈਂ ਅੱਜ 7 ਗੱਲਾਂ ਵਿੱਚ ਤੁਹਾਡਾ ਸਾਥ ਮੰਗ ਰਿਹਾ ਹੈ।
..........

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fresh 1211 coronavirus cases and 31 deaths reported in last 24 hours says Health Ministry