ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੰਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਭਗੌੜੇ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੇ ਦਿਨ ਪੂਰੇ ਹੋ ਗਏ ਹਨ। ਉਹ ਬਹੁਤ ਜਲਦੀ ਭਾਰਤ ਲਿਆਂਦੇ ਜਾਣਗੇ।
ਰਵੀਸ਼ ਕੁਮਾਰ ਨੇ ਕਿਹਾ ਕਿ ਨੀਰਵ ਮੋਦੀ ਦੇ ਦੋਵੇਂ ਕੇਸ ਚੱਲ ਰਹੇ ਹਨ, ਜਿਨ੍ਹਾਂ ਦੀ ਸੁਣਵਾਈ ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿੱਚ ਚੱਲ ਰਹੀ ਹੈ। ਨੀਰਵ ਮੋਦੀ ਦੀ ਭਾਰਤ ਲਿਆਉਣ ਲਈ ਹਵਾਲਗੀ ਨੂੰ ਯਕੀਨੀ ਬਣਾਉਣ ਲਈ ਸਾਰੇ ਸਰੋਤਾਂ ਦੀ ਵਰਤੋਂ ਕਰ ਰਹੇ ਹਨ। ਉਸ ਨੂੰ ਬਹੁਤ ਜਲਦ ਡੀਪੋਰਟ ਕਰਵਾਇਆ ਜਾਵੇਗਾ।
ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਐਂਟੀਗੁਆ ਅਤੇ ਬਾਰਬੁਡਾ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਜੇ ਉਹ ਕਾਨੂੰਨੀ ਕਾਰਵਾਈ ਚ ਤੇਜ਼ੀ ਲਿਆ ਸਕਦੇ ਹਨ ਤਾਂ ਮੇਹੁਲ ਚੋਕਸੀ ਦੀ ਭਾਰਤ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।