ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੰਬਈ ਹਮਲੇ ਦੇ ਦੋਸ਼ੀਆਂ ਦਾ ਸੁਰਾਗ ਦੇਣ ਵਾਲਿਆਂ ਨੂੰ ਮਿਲੇਗਾ 35 ਕਰੋੜ ਦਾ ਇਨਾਮ

ਅਮਰੀਕਾ ਨੇ ਸਾਲ 2008 ਦੇ ਮੁੰਬਈ ਹਮਲੇ ਚ ਸ਼ਾਮਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਜਾਂ ਉਸਦਾ ਦੋਸ਼ ਸਿੱਧ ਕਰਨ ਲਈ ਸੂਚਨਾ ਦੇਣ ਵਾਲਿਆਂ ਨੂੰ 50 ਲੱਖ ਡਾਲਰ (ਲਗਭਗ 35 ਕਰੋੜ ਰੁਪਏ) ਦਾ ਪੁਰਸਕਾਰ ਦੇਣ ਦਾ ਸੋਮਵਾਰ ਨੂੰ ਐਲਾਨ ਕੀਤਾ ਹੈ।

 

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਮੁੰਬਈ ਹਮਲੇ ਦੀ 10ਵੀਂ ਬਰਸੀ ਮੌਕੇ ਇਸ ਵੱਡੇ ਪੁਰਸਕਾਰ ਦਾ ਐਲਾਨ ਕੀਤਾ ਹੈ। ਇਸ ਹਮਲੇ ਚ ਲਸ਼ਕਰ ਏ ਤੋਇਬਾ ਦੇ 10 ਪਾਕਿਸਤਾਨੀ ਅੱਤਵਾਦੀਆਂ ਨੇ ਭਾਰਤ ਦੀ ਵਿੱਤੀ ਰਾਜਧਾਨੀ ਤੇ ਹਮਲਾ ਕੀਤਾ ਸੀ ਜਿਸ ਵਿਚ 5 ਅਮਰੀਕੀਆਂ ਸਮੇਤ 166 ਲੋਕ ਮਾਰੇ ਗਏ ਸਨ।

 

ਅਮਰੀਕਾ ਵਲੋਂ ਇਹ ਕਾਰਵਾਈ ਉਪ ਰਾਸ਼ਟਰਪਤੀ ਮਾਈਕ ਪੈਂਸ ਦੇ ਸਿੰਗਾਪੁਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਕਰਨ ਮਗਰੋਂ ਤੁਰੰਤ ਚੁੱਕਿਆ ਗਿਆ ਕਦਮ ਹੈ। ਅਜਿਹਾ ਸਮਝਿਆ ਜਾਂਦਾ ਹੈ ਕਿ ਇਸ ਮੁੱਦੇ ਨੂੰ ਇਸ ਲਈ ਚੁੱਕਿਆ ਗਿਆ ਸੀ ਕਿ ਮੁੰਬਈ ਹਮਲੇ ਦੇ 10 ਸਾਲ ਲੰਘ ਜਾਣ ਬਾਵਜੂਦ ਹਮਲੇ ਚ ਸ਼ਾਮਲ ਦੋਸ਼ੀਆਂ ਨੂੰ ਇਨਸਾਫ ਦੇ ਦਾਇਰੇ ਚ ਨਹੀਂ ਲਿਆਇਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:gamblers of the Mumbai attack accused will receive Rs 35 crore prize