ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੋਹਤਕ : ਅਗਵਾ ਕਰਕੇ ਸੱਤ ਸਾਲਾ ਬੱਚੀ ਨਾਲ ਸਮੂਹਿਕ ਬਲਾਤਕਾਰ

ਰੋਹਤਕ : ਅਗਵਾ ਕਰਕੇ ਸੱਤ ਸਾਲਾ ਬੱਚੀ ਨਾਲ ਸਮੂਹਿਕ ਬਲਾਤਕਾਰ

ਹਰਿਆਣਾ ਦੇ ਰੋਹਤਕ ਰੇਲਵੇ ਸਟੇਸ਼ਨ ਨੇੜੇ ਤੋਂ ਸੱਤ ਸਾਲਾ ਇਕ ਬੱਚੀ ਨੂੰ ਅਗਵਾ ਕਰਕੇ ਤਿੰਨ ਲੋਕਾਂ ਨੇ ਉਸ ਨਾਲ ਕਥਿਤ ਤੌਰ ਉਤੇ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

 

ਉਨ੍ਹਾਂ ਦੱਸਿਆ ਕਿ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਨੇ ਇਸਦੇ ਬਾਅਦ ਖੂਨ ਨਾਲ ਲਥਪਥ ਬੱਚੀ ਨੂੰ ਘਟਨਾ ਸਥਾਨ ਉਤੇ ਹੀ ਛੱਡ ਦਿੱਤਾ। ਪੁਲਿਸ ਨੇ ਦੱਸਿਆ ਕਿ ਬੱਚੀ ਨਾਲ ਰੋਹਤਕ ਵਿਚ ਰੇਲਵੇ ਵਾਸ਼ਿੰਗ ਲਾਈਨ ਦੇ ਨੇੜੇ ਸਮੂਹਿਕ ਬਲਾਤਕਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਇਸ ਮਾਮਲੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਘਟਨਾ ਵੀਰਵਾਰ ਰਾਤ ਨੂੰ ਵਾਪਰੀ। ਪੁਲਿਸ ਨੇ ਦੱਸਿਆ ਕਿ ਬੱਚੀ ਨੂੰ ਘਰ ਨਾ ਹੋਣ ਕਰਕੇ ਉਸਦੇ ਪਿਤਾ ਨੇ ਉਸਨੂੰ ਲੱਭਣਾ ਸ਼ੁਰੂ ਕੀਤਾ ਅਤੇ ਬਾਅਦ ਵਿਚ ਉਸ ਨੂੰ ਰੇਲਵੇ ਸਟੇਸ਼ਨ ਦੇ ਕੋਲ ਦੇਖਿਆ। ਬੱਚੀ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ।

 

ਉਨ੍ਹਾਂ ਦੱਸਿਆ ਕਿ ਰੇਲਵੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ ਅਤੇ ਪੀੜਤਾ ਨੂੰ ਰੋਹਤਕ ਦੇ ਪੀਜੀਆਈਐਮਐਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਈਪੀਸੀ ਦੀ ਧਾਰਾ 376–ਡੀ ਅਤੇ ਯੌਨ ਅਪਰਾਧਾਂ ਨਾਲ ਬੱਚਿਆ ਦੀ ਸੁਰੱਖਿਆ (ਪੋਕਸੋ) ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:gang rape with 7 years old minor girl in rohtak haryana by three people near railway station