ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU ਹਿੰਸਾ : ਇਨ੍ਹਾਂ ਗੁੰਡਿਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ - ਗੌਤਮ ਗੰਭੀਰ

ਸਾਬਕਾ ਕ੍ਰਿਕਟਰ ਅਤੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿਚ ਐਤਵਾਰ ਰਾਤ ਨਕਾਬਪੋਸ਼ਾਂ ਵੱਲੋਂ ਹਥਿਆਰਾਂ ਤੇ ਲਾਠੀਆਂ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਉੱਤੇ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ 'ਚ ਇਸ ਤਰ੍ਹਾਂ ਦੀ ਹਿੰਸਾ ਦੇਸ਼ ਦੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।
 

 

ਗੌਤਮ ਗੰਭੀਰ ਨੇ ਜੇ.ਐਨ.ਯੂ. 'ਚ ਹੋਈ ਹਿੰਸਾ ਬਾਰੇ ਇੱਕ ਟਵੀਟ ਕੀਤਾ। ਉਨ੍ਹਾਂ ਕਿਹਾ, "ਯੂਨੀਵਰਸਿਟੀ ਕੈਂਪਸ 'ਚ ਇਸ ਤਰ੍ਹਾਂ ਦੀ ਹਿੰਸਾ ਪੂਰੀ ਤਰ੍ਹਾਂ ਦੇਸ਼ ਦੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਕੋਈ ਫਰਕ ਨਹੀਂ ਪੈਂਦਾ ਕਿ ਕਿਸ ਵਿਚਾਰਧਾਰਾ ਜਾਂ ਤੁਹਾਡਾ ਝੁਕਾਅ ਕਿਹੜੇ ਪਾਸੇ ਹੈ। ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦੀ ਹਿੰਸਾ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਗੁੰਡਿਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਯੂਨੀਵਰਸਿਟੀ ਅੰਦਰ ਦਾਖਲ ਹੋਣ ਦੀ ਹਿੰਮਤ ਕੀਤੀ ਹੈ।"

 

 

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਐਤਵਾਰ ਸ਼ਾਮੀਂ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਸੀ। ਇਸ 'ਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਜਣੇ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
 

ਹੰਗਾਮਾਕਾਰੀਆਂ ਨੇ ਯੂਨੀਵਰਸਿਟੀ 'ਚ ਭੰਨਤੋੜ ਕੀਤੀ, ਜਿਸ ਪਿੱਛੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੁਲਿਸ ਸੱਦਣੀ ਪਈ। ਆਇਸ਼ੀ ਘੋਸ਼ ਦੇ ਸਿਰ 'ਚ ਸੱਟ ਲੱਗੀ ਹੈ। ਖੱਬੇਪੱਖੀ ਪ੍ਰਭਾਵ ਵਾਲੀ ਜਵਾਹਰ ਲਾਲ ਨਹਿਰੂ ਸਟੂਡੈਂਸ ਯੂਨੀਅਨ ਅਤੇ ਏਬੀਵੀਪੀ ਨੇ ਇਕ-ਦੂਜੇ 'ਤੇ ਹਿੰਸਾ ਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:gautam gambhir condemns violence In jnu tweets strict punishment for goons