ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ ਨੇ ਬੁੱਧਵਾਰ ਨੂੰ ਸਵੇਰੇ ਤਿਹਾੜ ਜੇਲ੍ਹ ਪਹੁੰਚਕੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨਾਲ ਮੁਲਾਕਾਤ ਕੀਤੀ। ਆਈਐਨਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਚਿਦੰਬਰਮ ਅੱਜ–ਕੱਲ੍ਹ ਤਿਹਾੜ ਜੇਲ੍ਹ ਵਿਚ ਬੰਦ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪਟੇਲ ਅਤੇ ਆਜ਼ਾਦ ਨਾਲ ਚਿਦੰਬਰਮ ਦੇ ਪੁੱਤਰ ਤੇ ਕਾਂਗਰਸ ਐਮਪੀ ਕਾਰਤੀ ਚਿਦੰਬਰਮ ਵੀ ਹਾਜ਼ਰ ਸਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਚਿਦੰਬਰਮ ਨਾਲ ਕਸ਼ਮੀਰ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਅਰਥ ਵਿਵਸਥਾ ਦੀ ਸਥਿਤੀ ਸਮੇਤ ਮੌਜੂਦਾ ਰਾਜਨੀਤਿਕ ਹਾਲਾਤ ਉਤੇ ਚਰਚਾ ਕੀਤੀ। ਚਿਦੰਬਰਮ ਦੀ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕਰੀਬ ਅੱਧਾ ਘੰਟਾ ਚਲੀ।
ਜ਼ਿਕਰਯੋਗ ਹੈ ਕਿ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਪੰਜ ਸਤੰਬਰ ਨੂੰ ਚਿਦੰਬਰਮ ਨੂੰ, ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 19 ਸਤੰਬਰ ਤੱਕ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।