ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੋਇਡਾ : ਸੈਕਟਰ 51 'ਚ ਲੜਕੀ ਨਾਲ ਗੈਂਗਰੇਪ, 5 ਲੋਕਾਂ ਵਿਰੁੱਧ ਮਾਮਲਾ ਦਰਜ

ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ -51 ਦੇ ਕੇਂਦਰੀ ਵਿਹਾਰ ਇਲਾਕੇ 'ਚ ਇੱਕ ਲੜਕੀ ਸੜਕ ਕੰਢੇ ਜ਼ਖਮੀ ਪਈ ਮਿਲੀ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ। ਹੋਸ਼ 'ਚ ਆਉਣ ਮਗਰੋਂ ਪੀੜਤਾ ਨੇ ਪੁਲਿਸ ਨੂੰ ਜੋ ਦੱਸਿਆ ਉਹ ਸੁਣ ਕੇ ਪੁਲਿਸ ਵਾਲਿਆਂ ਦੇ ਹੋਸ਼ ਉੱਡ ਗਏ।
 

 

ਦਰਅਸਲ, ਪੀੜਤ ਲੜਕੀ ਨੇ ਦੱਸਿਆ ਕਿ ਗੌਤਮਬੁੱਧ ਨਗਰ ਖੇਤਰ 'ਚ ਪੰਜ ਨੌਜਵਾਨਾਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਅਤੇ ਇੱਥੇ ਲਿਆ ਕੇ ਸੁੱਟ ਗਏ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਸ਼ੁੱਕਰਵਾਰ ਨੂੰ ਸੈਕਟਰ-51 ਥਾਣਾ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਲੜਕੀ ਕੇਂਦਰੀ ਵਿਹਾਰ ਇਲਾਕੇ 'ਚ ਜ਼ਖਮੀ ਹਾਲਤ 'ਚ ਸੜਕ ਕੰਢੇ ਪਈ ਹੈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲੜਕੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ। ਹੋਸ਼ 'ਚ ਆਉਣ 'ਤੇ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਗੌਤਮਬੁੱਧ ਨਗਰ 'ਚ 5 ਨੌਜਵਾਨਾਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਘਟਨਾ ਤੋਂ ਬਾਅਦ ਮੁਲਜ਼ਮ ਉਸ ਨੂੰ ਇੱਥੇ ਸੁੱਟ ਗਏ। 
 

ਪੀੜਤ ਲੜਕੀ ਨੇ ਤਿੰਨੋਂ ਮੁਲਜ਼ਮਾਂ ਦੇ ਨਾਮ ਵੀ ਪੁਲਿਸ ਨੂੰ ਦੱਸੇ ਹਨ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਜ਼ੀਰੋ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਅਨੁਸਾਰ ਘਟਨਾ ਦਾ ਖੇਤਰ ਗੌਤਮਬੁੱਧ ਨਗਰ ਹੈ। ਇਸ ਲਈ ਮਾਮਲੇ ਨੂੰ ਉੱਥੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਮੇਂ ਪੀੜਤ ਲੜਕੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:girl has been allegedly gang raped by 5 men in Gautam Budh Nagar