ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA : ਜ਼ਾਫਰਾਬਾਦ 'ਚ ਹਿੰਸਕ ਹੋਏ ਪ੍ਰਦਰਸ਼ਨਕਾਰੀ, ਗੋਲੀ ਲੱਗਣ ਨਾਲ ਪੁਲਿਸ ਕਾਂਸਟੇਬਲ ਦੀ ਮੌਤ

ਦਿੱਲੀ ਦੇ ਜ਼ਾਫਰਾਬਾਦ ਵਿੱਚ ਕੁਝ ਲੋਕ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕ ਇਸ ਸਮੇਂ ਦੌਰਾਨ ਹਿੰਸਕ ਹੋ ਗਏ। ਉਨ੍ਹਾਂ ਨੇ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ। ਇਸੇ ਸਮੇਂ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ ਦੀ ਖ਼ਬਰ ਆ ਰਹੀ ਹੈ।
 

ਗੋਲੀ ਲੱਗਣ ਨਾਲ ਮਰਨ ਵਾਲੇ ਪੁਲਿਸ ਕਾਂਸਟੇਬਲ ਦਾ ਨਾਮ ਰਤਨ ਲਾਲ ਹੈ ਜੋ ਕਿ ਗੋਕੁਲਪੁਰ ਏਸੀਪੀ ਦਫ਼ਤਰ ਵਿੱਚ ਤਾਇਨਾਤ ਸੀ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਕਿਸ ਦੀ ਗੋਲੀ ਨਾਲ ਜਵਾਨ ਦੀ ਮੌਤ ਹੋਈ ਹੈ।

 

ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਵਿੱਚ ਵਿਗਾੜ ਦੀਆਂ ਬਹੁਤ ਸਾਰੀਆਂ ਪ੍ਰੇਸ਼ਾਨ ਕਰਨ ਵਾਲੀਆਂ ਖ਼ਬਰਾਂ ਆ ਰਹੀਆਂ ਹਨ। ਮੈਂ LG ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਅਮਨ-ਕਾਨੂੰਨ ਨੂੰ ਬਹਾਲ ਕਰਨ।

 

 

 

ਜ਼ਫਰਾਬਾਦ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਚੰਦ ਬਾਗ਼ ਵਿੱਚ ਵੀ ਕੁਝ ਵਾਹਨਾਂ ਨੂੰ ਅੱਗ ਲਾ ਦਿੱਤੀ। ਸਵੇਰੇ ਦਿੱਲੀ ਪੁਲਿਸ ਦੇ ਜੁਆਇੰਟ ਕਮਿਸ਼ਨਰ ਨੇ ਖੁਦ ਕਮਾਂਡ ਲੈਂਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਹਿਮਤ ਨਹੀਂ ਹੋਏ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:gokulpuri acp office constable ratan Lal shot dead during protest for CAA in jafrabad Delhi