ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਲਈ ਰਾਹਤ: ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਿਆ

ਕਿਸਾਨਾਂ ਲਈ ਰਾਹਤ

ਕੇਂਦਰ ਸਰਕਾਰ ਨੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 200 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ ਜਦੋਂ ਕਿਸਾਨ ਖੇਤੀਬਾੜੀ ਉਤਪਾਦਾਂ ਦੇ ਰੇਟ ਡਿੱਗਣ ਕਾਰਨ ਚਿੰਤਤ ਹਨ। ਭਾਜਪਾ ਨੇ 2014 'ਚ ਕਿਸਾਨਾਂ ਨਾਲ ਚੋਣ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ ਡੇਢ ਗੁਣਾ ਮੁੱਲ ਦੇਵੇਗੀ।  ਇਸ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਆਖਰੀ ਬਜਟ 'ਚ ਘੋਸ਼ਣਾ ਵੀ ਕੀਤੀ ਸੀ।

 

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਕਮੇਟੀ ਨੇ ਅੱਜ 14 ਸਾਉਣੀ ਫਸਲਾਂ ਦੇ ਐੱਮਐੱਸਪੀ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ। ਝੋਨੇ  ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਾ ਕੇ 1750 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਿਆ ਹੈ ਜੋ ਪਹਿਲਾ 1550 ਰੁਪਏ ਸੀ। ਇਸੇ ਤਰ੍ਹਾਂ ਕਪਾਹ ਦੇ ਮੱਧਮ ਆਕਾਰ ਦੇ ਫਾਈਬਰ ਨੂੰ 4,020 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5,150 ਰੁਪਏ ਪ੍ਰਤੀ ਕੁਇੰਟਲ ਅਤੇ ਕਪਾਹ (ਲੰਬੇ ਫ਼ਰੈਂਡ) ਦਾ ਐੱਮ.ਐੱਸ.ਪੀ 4,320 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5,450 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਅਰਹਰ ਦਾ ਐਮਐਸਪੀ 5,450 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5,675 ਰੁਪਏ ਪ੍ਰਤੀ ਕੁਇੰਟਲ ਹੋ ਗਿਆ, ਜਦੋਂ ਕਿ ਮੂਂਗ ਦਾ ਐੱਮਐੱਸਪੀ 5,575 ਰੁਪਏ ਪ੍ਰਤੀ ਕੁਇੰਟਲ ਤੋਂ 6,975 ਰੁਪਏ ਪ੍ਰਤੀ ਕੁਇੰਟਲ ਅਤੇ ਉੜਦ ਦਾ ਐੱਮਐੱਸਪੀ 5,400 ਰੁਪਏ ਪ੍ਰਤੀ ਕੁਇੰਟਲ ਤੋਂ 5,600 ਰੁਪਏ ਪ੍ਰਤੀ ਕੁਇੰਟਲ ਹੋ ਗਿਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:goverment approves steep Rs 200 per quintal hike in MSP for paddy