ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ: ਉੱਤਰ-ਪੂਰਬੀ ਜ਼ਿਲ੍ਹਿਆਂ ਦੇ ਸਾਰੇ ਸਕੂਲ ਕੱਲ੍ਹ ਬੰਦ, ਘਰੇਲੂ ਪ੍ਰੀਖਿਆਵਾਂ ਵੀ ਮੁਲਤਵੀ 

ਉੱਤਰ-ਪੂਰਬੀ ਦਿੱਲੀ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਸਕੂਲ ਭਲਕੇ ਯਾਨੀ ਬੁੱਧਵਾਰ ਨੂੰ ਦਿੱਲੀ ਵਿੱਚ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਦਰਮਿਆਨ ਹਿੰਸਕ ਝੜਪਾਂ ਵਿਚਕਾਰ ਬੰਦ ਰਹਿਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਸ ਨੇ ਸੀਬੀਐਸਈ ਨੂੰ ਕੱਲ੍ਹ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਬੇਨਤੀ ਵੀ ਕੀਤੀ ਹੈ।

 

 

 

 

ਅੱਜ ਵੀ ਹਿੰਸਾ ਪ੍ਰਭਾਵਿਤ ਖੇਤਰਾਂ ਦੇ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਘਰੇਲੂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

 

ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀ.ਏ.ਏ.) ਦੇ ਮੁੱਦੇ 'ਤੇ ਉੱਤਰ-ਪੂਰਬੀ ਦਿੱਲੀ ਵਿੱਚ ਲਗਾਤਾਰ ਤੀਜੇ ਦਿਨ ਹਿੰਸਾ ਭੜਕ ਗਈ। ਮੌਜਪੁਰ, ਭਜਨਪੁਰਾ ਅਤੇ ਬ੍ਰਹਮਪੁਰੀ ਵਿੱਚ ਭੀੜ ਨੇ ਪੱਥਰ ਸੁੱਟੇ ਅਤੇ ਦੁਕਾਨਾਂ ਤੋੜ ਦਿੱਤੀਆਂ। ਹੁਣ ਤੱਕ 11 ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਿਸ ਵਿੱਚ ਇਕ ਹੈੱਡ ਕਾਂਸਟੇਬਲ ਵੀ ਸ਼ਾਮਲ ਹੈ। ਹਿੰਸਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਕਈ ਥਾਵਾਂ ਤੇ ਧੂੰਆਂ ਵੇਖਿਆ ਗਿਆ।

 

ਚੰਦ ਬਾਗ਼ ਇਲਾਕੇ ਵਿੱਚ ਤਾਜ਼ਾ ਅੱਗਜਨੀ ਕੀਤੀ ਗਈ। ਹਿੰਸਾ ਤੋਂ ਬਾਅਦ, ਦਿੱਲੀ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਨੇ ਕਿਹਾ ਕਿ ਬਦਮਾਸ਼ਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੂਰਬੀ ਦਿੱਲੀ ਵਿੱਚ ਲੋੜੀਂਦਾ ਪੁਲਿਸ ਬਲ, ਸੀਏਪੀਐਫ ਅਤੇ ਸੀਨੀਅਰ ਅਧਿਕਾਰੀ ਤਾਇਨਾਤ ਹਨ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government and Private Schools remain closed tomorrow in North East Delhi after Violence