ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਨਅਤ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਐਲਾਨ ਕਰੇਗੀ ਸਰਕਾਰ: ਸੀਤਾਰਮਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿਚ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਦੋ ਵੱਡੇ ਕਦਮਾਂ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਖਪਤ ਵਧਾਉਣ ਦੀ ਲੋੜ ਹੈ।

 

ਸੀਤਾਰਮਨ ਨੇ ਇਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਨੇ ਖਰਚੇ ਵਧਾਉਣ ਦਾ ਫੈਸਲਾ ਕੀਤਾ ਹੈ ਅਤੇ ਵਾਹਨ ਬਾਜ਼ਾਰ ਦੀ ਸੁਸਤੀ ਨੂੰ ਦੂਰ ਕਰਨ ਲਈ ਕੁਝ ਖਾਸ ਹੱਲ ਕਰਨ ਦਾ ਐਲਾਨ ਕੀਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਰੇ ਬਕਾਇਆ ਜੀਐਸਟੀ ਰਿਫੰਡ 30 ਦਿਨਾਂ ਚ ਅਦਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭਵਿੱਖ ਵਿੱਚ ਅਜਿਹੇ ਰਿਫੰਡ 60 ਦਿਨਾਂ ਚ ਜਾਰੀ ਕੀਤੇ ਜਾਣਗੇ। ਹਾਲਾਂਕਿ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਕਿਹੜੇ ਦੋ ਕਦਮ ਚੁੱਕਣ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਜੇ ਵਿਸ਼ਵ ਪੱਧਰੀ ਤੁਲਨਾ ਕੀਤੀ ਜਾਵੇ ਤਾਂ ਸਾਡੀ ਆਰਥਿਕਤਾ ਅਜੇ ਵੀ ਤੇਜ਼ ਰਫਤਾਰ ਨਾਲ ਵੱਧ ਰਹੀ ਹੈ। ਅਸੀਂ ਜਾਣਦੇ ਹਾਂ ਕਿ ਖਪਤ ਵਧਾਉਣ ਦੀ ਜ਼ਰੂਰਤ ਹੈ। ਸੀਤਾਰਮਨ ਨੇ ਜਨਤਕ ਖਰਚਿਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਬੁਨਿਆਦੀ ਢਾਂਚੇ ਦੇ ਖਰਚੇ ਦੇ ਖੇਤਰ ਵਿਚ ਖਰਚਿਆਂ ਨੂੰ ਵਧਾ ਕੇ ਆਰਥਿਕਤਾ ਗਤੀ ਪ੍ਰਾਪਤ ਕਰੇਗੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government will make two big announcements to boost industry says nirmala Sitharaman