ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਲਕੱਤਾ ਯੂਨੀਵਰਸਿਟੀ ਦੇ ਸਮਾਗਮ ’ਚ ਰਾਜਪਾਲ ਨੂੰ ਸਟੇਜ ’ਤੇ ਜਾਣ ਤੋਂ ਰੋਕਿਆ

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਵਿਦਿਆਰਥੀਆਂ ਦੇ ਭਾਰੀ ਵਿਰੋਧ ਅਤੇ ਨਾਅਰੇਬਾਜ਼ੀ ਕਾਰਨ ਕਲਕੱਤਾ ਯੂਨੀਵਰਸਿਟੀ ਦੇ ਕਨਵੋਕੇਸ਼ਨ ਸ਼ਾਮਲ ਹੋਏ ਬਿਨਾਂ ਵਾਪਸ ਪਰਤਣਾ ਪਿਆ ਸਮਾਰੋਹ ਨੋਬਲ ਪੁਰਸਕਾਰ ਜੇਤੂ ਅਭਿਜੀਤ ਵਿਨਾਇਕ ਬੈਨਰਜੀ ਨੂੰ ਡੀ ਲਿਟ ਦੀ ਡਿਗਰੀ ਦਿੱਤੀ ਜਾਣੀ ਸੀ ਪਰ ਰਾਜਪਾਲ ਭਾਰੀ ਵਿਰੋਧ ਦੇ ਕਾਰਨ ਸਟੇਜ 'ਤੇ ਨਹੀਂ ਪਹੁੰਚ ਸਕੇ

 

ਸੂਬੇ ਦੇ ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਇਸ ਵਿਰੋਧ ਪ੍ਰਦਰਸ਼ਨ ਲਈ ਧਨਖੜ ਨੂੰ ਹੀ ਨਿਸ਼ਾਨਾ ਬਣਾਇਆ ਤੇ ਕਿਹਾ ਕਿ ਰਾਜਪਾਲ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਲਗਾਤਾਰ ਅਜਿਹੇ ਵਿਰੋਧ ਦਾ ਸਾਹਮਣਾ ਕਿਉਂ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਕੁਰਸੀ ਦੀ ਇੱਜ਼ਤ ਦਾ ਧਿਆਨ ਇਸਤੇ ਬੈਠੇ ਵਿਅਕਤੀ ਨੂੰ ਰੱਖਣਾ ਚਾਹੀਦਾ ਹੈ

 

ਧਨਖੜ ਨੇ ਟਵੀਟ ਦੇ ਜ਼ਰੀਏ ਇਸ ਘਟਨਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਾਰਾ ਹੰਗਾਮਾ ਸੂਬਾ ਸਰਕਾਰ ਨੇ ਸਪਾਂਸਰ ਕੀਤਾ ਸੀ ਅਜਿਹਾ ਵਤੀਰਾ ਸੂਬੇ ਦੇ ਸੰਵਿਧਾਨਕ ਮੁਖੀ ਨਾਲ ਹੋਇਆ ਹੈ, ਅਸੀਂ ਕਿਹੜੀ ਦਿਸ਼ਾ ਚ ਜਾ ਰਹੇ ਹਾਂ

 

ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਪਾਰਥ ਚੈਟਰਜੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਪ੍ਰੋਗਰਾਮ ਤੋਂ ਦੂਰ ਰਹੇ, ਜਦਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵੀ ਪ੍ਰੋਗਰਾਮ ਚ ਸੱਦਾ ਦਿੱਤਾ ਸੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Governor was prevented from going on stage at the function of Calcutta University