ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਨ ਗਣਿਤ–ਵਿਗਿਆਨੀ ਵਸ਼ਿਸ਼ਠ ਨਾਰਾਇਣ ਸਿੰਘ ਨਹੀਂ ਰਹੇ

ਮਹਾਨ ਗਣਿਤ–ਵਿਗਿਆਨੀ ਵਸ਼ਿਸ਼ਠ ਨਾਰਾਇਣ ਸਿੰਘ ਨਹੀਂ ਰਹੇ

ਮਹਾਨ ਗਣਿਤ–ਵਿਗਿਆਨੀ (ਹਿਸਾਬਦਾਨ) ਵਸ਼ਿਸ਼ਠ ਨਾਰਾਇਣ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 74 ਸਾਲਾਂ ਦੇ ਸਨ। ਉਨ੍ਹਾਂ ਦੇ ਦੇਹਾਂਤ ਉੱਤੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

 

ਸ੍ਰੀ ਵਸ਼ਿਸ਼ਠ ਨਾਰਾਇਣ ਸਿੰਘ ਆਪਣੇ ਪਰਿਵਾਰ ਸਮੇਤ ਪਟਨਾ ਦੇ ਕੁਲਹਰੀਆ ਕੰਪਲੈਕਸ ਵਿੱਚ ਰਹਿ ਰਹੇ ਸਨ। ਅੱਜ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਲੱਗੀ, ਜਿਸ ਕਾਰਨ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

 

 

ਜਦੋਂ ਸ੍ਰੀ ਵਸ਼ਿਸ਼ਠ ਨਾਰਾਇਣ ਸਿੰਘ ਬੀਮਾਰ ਸਨ, ਤਦ ਮੁੱਖ ਮੰਤਰੀ ਨਿਤਿਸ਼ ਕੁਮਾਰ ਸਮੇਤ ਸੂਬੇ ਦਾ ਕੋਈ ਵੀ ਮੰਤਰੀ ਉਨ੍ਹਾਂ ਨੂੰ ਵੇਖਣ ਲਈ ਕਦੇ ਨਹੀਂ ਗਿਆ। ਉੱਧਰ ਪ੍ਰਸਿੱਧ ਫ਼ਿਲਮਸਾਜ਼ ਪ੍ਰਕਾਸ਼ ਝਾਅ ਨੇ ਉਨ੍ਹਾਂ ਉੱਤੇ ਫ਼ਿਲਮ ਬਣਾਉਣ ਦਾ ਐਲਾਨ ਵੀ ਕੀਤਾ ਹੋਇਆ ਸੀ।

 

 

ਆਰਾ ਦੇ ਬਸੰਤਪੁਰ ਦੇ ਜੰਮਪਲ਼ ਵਸ਼ਿਸ਼ਠ ਨਾਰਾਇਣ ਸਿੰਘ ਬਚਪਨ ਤੋਂ ਹੀ ਹੋਣਹਾਰ ਸਨ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗਣਿਤ–ਵਿਗਿਆਨੀ ਨਾਰਾਇਣ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਵਸ਼ਿਸ਼ਠ ਨਾਰਾਇਣ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਪੂਰੀ ਦੁਨੀਆ ਵਿੱਚ ਬਿਹਾਰ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ।

 

 

ਛੇਵੀਂ ਕਲਾਸ ਵਿੱਚ ਨੇਤਰਹਾਟ ਦੇ ਇੱਕ ਸਕੂਲ ਵਿੱਚ ਕਦਮ ਰੱਖਣ ਤੋਂ ਬਾਅਦ ਉਨ੍ਹਾਂ ਪਲਟ ਕੇ ਕਦੇ ਨਹੀਂ ਵੇਖਿਆ। ਇੱਕ ਗ਼ਰੀਬ ਘਰ ਦਾ ਲੜਕਾ ਹਰ ਜਮਾਤ ਵਿੱਚ ਕਾਮਯਾਬੀ ਦੀ ਨਵੀਂ ਇਬਾਰਤ ਲਿਖ ਰਿਹਾ ਸੀ।

 

 

ਉਹ ਪਟਨਾ ਦੇ ਸਾਇੰਸ ਕਾਲਜ ਵਿੱਚ ਪੜ੍ਹ ਰਹੇ ਸਨ; ਤਦ ਕਿਸਮਤ ਚਮਕੀ ਤੇ ਕੈਲੀਫ਼ੋਰਨੀਆ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਜੌਨ ਕੈਲੀ ਦੀ ਨਜ਼ਰ ਉਨ੍ਹਾਂ ਉੱਤੇ ਪਈ; ਜਿਸ ਤੋਂ ਬਾਅਦ ਵਸ਼ਿਸ਼ਠ ਨਾਰਾਇਣ ਸਿੰਘ 1965 ’ਚ ਅਮਰੀਕਾ ਚਲੇ ਗਏ ਤੇ ਉੱਥੋਂ 1969 ’ਚ ਉਨ੍ਹਾਂ ਪੀ–ਐੱਚ.ਡੀ. ਕੀਤੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Great Mathematician Vashishth Narayan Singh no more