ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰੇਟਰ ਨੋਇਡਾ: ਯਮੁਨਾ ਐਕਸਪ੍ਰੈੱਸ ਵੇ 'ਤੇ ਕਾਰ ਪਲਟਣ ਨਾਲ 10 ਵਿਦਿਆਰਥੀਆਂ ਜ਼ਖ਼ਮੀ

ਗ੍ਰੇਟਰ ਨੋਇਡਾ ਦੇ ਯਮੁਨਾ ਐਕਸਪ੍ਰੈੱਸ ਵੇ ਉੱਤੇ ਵੀਰਵਾਰ ਨੂੰ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ ਕਾਰ ਪਲਟਣ ਨਾਲ ਕਾਰ ਸਵਾਰ ਸਾਰੇ 10 ਲੋਕ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕ ਗਲਗੋਟੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੱਸੇ ਜਾ ਰਹੇ ਹਨ। ਇਹ ਸਾਰੇ ਪ੍ਰੀਖਿਆ ਦੇਣ ਲਈ ਜਾ ਰਹੇ ਸਨ।

 

ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਯਮੁਨਾ ਐਕਸਪ੍ਰੈਸ ਵੇ 'ਤੇ ਇਕ ਭਿਆਨਕ ਸੜਕ ਹਾਦਸੇ ਵਿੱਚ ਕਾਰ ਪਲਟਣ ਕਾਰਨ ਗਲਗੋਟੀਆ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।   

 

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਡਿਵਾਇਡਰ ਉੱਤੇ ਜਾ ਚੜ੍ਹੀ। ਇਹ ਵਿਦਿਆਰਥੀ ਗਲਗੋਟੀਆ ਯੂਨੀਵਰਸਿਟੀ ਵਿੱਚ ਪ੍ਰੀਖਿਆ ਦੇਣ ਲਈ ਜਾ ਰਹੇ ਸਨ।   

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Greater Noida: 10 students injured in road mishap at Yamuna Expressway