ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਲੋਕ ਸਭਾ ਚੋਣਾਂ ਦਾ ਐਲਾਨ’

‘ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਲੋਕ ਸਭਾ ਚੋਣਾਂ ਦਾ ਐਲਾਨ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਗੁਜਰਾਤ `ਚ ਸੱਤਾਧਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਆਈ ਕੇ ਜਾਡੇਜਾ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਮਾਰਚ ਦੇ ਪਹਿਲੇ ਹਫਤੇ ਹੋਣ ਦੀ ਪੂਰੀ ਸੰਭਾਵਨਾ ਹੈ।


ਜਾਡੇਜਾ ਲੋਕ ਸਭਾ ਚੋਣ ਦੀਆਂ ਤਿਆਰੀਆਂ ਦੇ ਸਿਲਸਿਲੇ `ਚ ਆਯੋਜਿਤ ਪਾਰਟੀ ਵੱਲੋਂ ਇਕ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ ਕਿ ਮਾਰਚ ਦੇ ਪਹਿਲੇ ਹਫਤੇ `ਚ ਲੋਕ ਸਭਾ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਹਿਸਾਬ ਨਾਲ ਵਰਕਰਾਂ, ਆਗੂਆਂ, ਸੰਗਠਨ ਅਤੇ ਸਰਕਾਰ ਚੋਣਾਂ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਲਿਹਾਜ ਨਾਲ ਚੁਣਾਵੀਂ ਪ੍ਰੋਗਰਾਮ ਦਾ ਰੋਡ ਮੈਪ ਤਿਆਰ ਕਰ ਰਹੀ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਅਤੇ ਟਵਿਟਰ ਪੇਜਸ ਨੂੰ ਹੁਣੇ ਹੀ Like (ਲਾਈਕਅਤੇ Follow (ਫ਼ਾਲੋ)ਕਰੋ

https://www.facebook.com/hindustantimespunjabi/

ਅਤੇ

https://twitter.com/PunjabiHT


ਇਸ `ਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸ਼ਨੀਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਸਥਿਤ ਆਪਣੇ ਮੁੱਖ ਦਫ਼ਤਰ `ਤੇ ਸੂਬਾ ਪ੍ਰਭਾਰੀ ਰਾਜੀਵ ਸਾਤਵ, ਆਗੂ ਪਰਵੇਸ਼ ਧਾਨਾਣੀ ਅਤੇ ਸੂਬੇ ਦੀਆਂ ਸਾਰੀਆਂ 26 ਲੋਕ ਸਭਾ ਸੀਟਾਂ ਦੇ ਚੋਣ ਕੁਆਰਡੀਨੇਟਰਾਂ ਦੀ ਹਾਜ਼ਰੀ `ਚ ਮੀਟਿੰਗ ਕਰ ਰਹੀ ਹੈ।


ਸਾਤਵ ਨੇ ਕਿਹਾ ਕਿ ਤਿੰਨ ਸੂਬਿਆਂ ਦੇ ਵਿਧਾਨ ਸਭਾ ਚੋਣਾਂ ਦੀ ਤਰਜ `ਤੇ ਵੀ ਲੋਕ ਸਭਾ ਚੋਣ ਦਾ ਨਤੀਜਾ ਵੀ ਕਾਂਗਰਸ ਦੇ ਪੱਖ `ਚ ਹੋਵੇਗਾ। ਉਨ੍ਹਾਂ ਕਿਹਾ ਕਿ ਗੁਜਰਾਤ `ਚ ਕਾਂਗਰਸ ਸਾਰੀਆਂ ਸੀਟਾਂ `ਤੇ ਧਿਆਨ ਕੇਂਦਰਤ ਕਰ ਰਹੀ ਹੈ। ਜਿ਼ਕਰਯੋਗ ਹੈ ਕਿ ਪਿਛਲੀਆਂ ਚੋਣਾਂ `ਚ ਸਾਰੀਆਂ ਸੀਟਾਂ `ਤੇ ਭਾਜਪਾ ਦੀ ਜਿੱਤ ਹੋਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gujarat BJP senior leader claims Lok Sabha election announcement may be in first week of March