ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ: ਹਾਰਦਿਕ ਪਟੇਲ ਵਿਰੁਧ 2015 ਦੇ ਦੇਸ਼ਧ੍ਰੋਹ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ

ਗੁਜਰਾਤ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਹਾਰਦਿਕ ਪਟੇਲ ਵਿਰੁਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਸਾਲ 2015 ਦੇ ਦੇਸ਼ ਧ੍ਰੋਹ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫ਼ਲ ਰਹਿਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। 20 ਦਿਨਾਂ ਵਿੱਚ ਇਹ ਦੂਜਾ ਮੌਕਾ ਹੈ ਜਦੋਂ ਵਧੀਕ ਸੈਸ਼ਨ ਜੱਜ ਬੀ ਜੀ ਗਨਾਤਰਾ ਦੀ ਅਦਾਲਤ ਨੇ ਪਟੇਲ ਖ਼ਿਲਾਫ਼ ਕੇਸ ਦੀ ਸੁਣਵਾਈ ਦੌਰਾਨ ਗ਼ੈਰਹਾਜ਼ਰ ਰਹਿਣ ਲਈ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

 

ਇਸ ਤੋਂ ਪਹਿਲਾਂ, 18 ਜਨਵਰੀ ਦੇ ਪਟੇਲ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਸੀ ਜਦੋਂ ਅਦਾਲਤ ਗਨਾਤਰਾ ਨੇ ਉਨ੍ਹਾਂ ਵਿਰੁਧ ਇੱਕ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਜਸਟਿਸ ਗਨਾਤਰਾ ਨੇ ਉਸ ਸਮੇਂ ਗ੍ਰਿਫ਼ਤਾਰੀ ਵਾਰੰਟ ਪਟੇਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੀ ਬੇਨਤੀ ਕਰਨ ਵਾਲੀ ਅਰਜ਼ੀ ਵਿਰੁਧ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰਦੇ ਹੋਏ ਜਾਰੀ ਕੀਤਾ ਸੀ।

 

ਚਾਰ ਦਿਨ ਬਾਅਦ, ਅਦਾਲਤ ਨੇ ਪਟੇਲ ਨੂੰ ਇਸ ਸ਼ਰਤ 'ਤੇ ਜ਼ਮਾਨਤ ਦੇ ਦਿੱਤੀ ਕਿ ਉਹ ਅਦਾਲਤ ਦੀ ਕਾਰਵਾਈ ਵਿਚ ਸਹਿਯੋਗ ਕਰੇਗਾ ਅਤੇ ਉਦੋਂ ਤੱਕ ਮੁਲਤਵੀ ਹੋਣ ਦੀ ਬੇਨਤੀ ਨਹੀਂ ਕਰਨਗੇ, ਜਦੋਂ ਤੱਕ ਕੋਈ ਉਚਿੱੱਤ ਕਾਰਨ ਨਾ ਹੋਣ ਹੋਵੇ। ਉਸ ਸਮੇਂ ਅਦਾਲਤ ਨੇ ਨੋਟ ਕੀਤਾ ਸੀ ਕਿ ਪਟੇਲ ਕਾਰਵਾਈ ਵਿੱਚ ਸਹਿਯੋਗ ਨਾ ਦੇਣ ਅਤੇ ਗ਼ੈਰਹਾਜ਼ਰ ਰਹਿ ਕੇ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰ ਰਿਹਾ। ਹਾਲਾਂਕਿ, ਜਦੋਂ ਪਟੇਲ ਮੁੜ ਸ਼ੁੱਕਰਵਾਰ ਨੂੰ ਗ਼ੈਰਹਾਜ਼ਰ ਰਹੇ ਤਾਂ ਅਦਾਲਤ ਨੇ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gujarat Court issues arrest warrant against Hardik Patel in 2015 sedition case