ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਥੁੱਕਣ 'ਤੇ ਲੱਗੇਗਾ 500 ਰੁਪਏ ਜੁਰਮਾਨਾ

ਦੇਸ਼ ਭਰ 'ਚ ਕੋਰੋਨਾ ਵਾਇਰਸ (COVID-19) ਦੇ ਫੈਲਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਗੁਜਰਾਤ ਸਰਕਾਰ ਨੇ ਸਾਰੇ ਵਿਦਿਅਕ ਅਦਾਰਿਆਂ, ਸਿਨੇਮਾ ਘਰਾਂ ਆਦਿ ਨੂੰ 29 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਗੁਜਰਾਤ ਦੇ ਮੁੱਖ ਸਕੱਤਰ ਅਨਿਲ ਮੁਕਿਮ ਨੇ ਅੱਜ ਮੀਡੀਆ ਰਾਹੀਂ ਜਾਣਕਾਰੀ ਦਿੱਤੀ।
 

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ, ਕਾਲਜ, ਟਿਊਸ਼ਨ ਸੈਂਟਰਾਂ, ਆਂਗਨਵਾੜੀ ਕੇਂਦਰ 16 ਤੋਂ 29 ਮਾਰਚ ਤੱਕ ਬੰਦ ਰਹਿਣਗੇ। ਇਨ੍ਹਾਂ ਸੰਸਥਾਵਾਂ 'ਚ ਪੜ੍ਹਾਈ ਦਾ ਕੋਈ ਕੰਮ ਨਹੀਂ ਹੋਵੇਗਾ, ਪਰ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਲੋਕ ਆਉਣਗੇ।
 

 

ਇਸ ਦੇ ਨਾਲ ਹੀ ਸੂਬੇ ਦੇ ਸਾਰੇ ਸਿਨੇਮਾ ਘਰ ਅਤੇ ਸਵੀਮਿੰਗ ਪੂਲ ਵੀ 16 ਤੋਂ 29 ਮਾਰਚ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ।
 

ਜਿਨ੍ਹਾਂ ਲੋਕਾਂ ਨੂੰ ਖੰਘ-ਜੁਕਾਮ ਹੈ, ਉਹ ਜਨਤਕ ਥਾਵਾਂ 'ਤੇ ਨਾ ਥੁੱਕਣ, ਇਸ ਦੇ ਲਈ ਵੀ ਗੁਜਰਾਜ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਜੇਕਰ ਕੋਈ ਜਨਤਕ ਥਾਵਾਂ 'ਤੇ ਥੁੱਕਦਾ ਪਾਇਆ ਗਿਆ ਤਾਂ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।
 

ਦੱਸ ਦੇਈਏ ਕਿ ਪੂਰੀ ਦੁਨੀਆ 'ਚ ਕੋਰੋਨਾ ਦੇ ਹੁਣ ਤਕ 1,62,654 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 6069 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਹੁਣ ਤਕ 108 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 2 ਲੋਕਾਂ ਦੀ ਮੌਤ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gujarat due to corona virus Rs 500 fine for spitting at public place