ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸਾਰੀ ਰਾਤ ਧਰਨੇ 'ਤੇ ਡਟੇ ਰਹੇ ਕਿਸਾਨ

ਸੂਬੇ ਦੀ ਗੰਨਾ ਮਿਲ ਨਾ ਚਲਾਉਣ ਅਤੇ ਗੰਨੇ ਦਾ ਰਹਿੰਦਾ ਬਕਾਇਆ ਨਾ ਦੇਣ ਦੇ ਵਿਰੋਧ ਵਿੱਚ ਸੂਬਾ ਸਰਕਾਰ ਅਤੇ ਮਿਲ ਮਾਲਕਾਂ ਵਿਰੁਧ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਬੇਟ ਇਲਾਕੇ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਹੁਸ਼ਿਆਰਪੁਰ-ਅੰਮ੍ਰਿਤਸਰ ਮੁੱਖ ਸੜਕ ਉੱਤੇ ਬਿਆਸ ਦਰਿਆ ਦੇ ਪੁਲ ਕੋਲ ਟਰਾਲੀਆਂ ਸੜਕ ਵਿਚਕਾਰ ਖੜੀਆਂ ਕਰਕੇ ਜਾਮ ਲਾਇਆ।

 

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸਾਰੀ ਰਾਤ ਠੰਢ ‘ਚ ਵੀ ਧਰਨੇ ਉੱਤੇ ਡਟੇ ਰਹੇ। ਬੁਲਾਰਿਆਂ ਦਾ ਕਹਿਣਾ ਹੈ ਕਿ ਇਸ ਵਾਰ ਆਰ ਪਾਰ ਦੀ ਲੜਾਈ ਹੋਵੇਗੀ ਅਤੇ ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।

 

ਇਸ ਸਮੇਂ ਦੌਰਾਨ ਬੁਲਾਰਿਆਂ ਨੇ ਸੂਬਾ ਸਰਕਾਰ ’ਤੇ ਦੋਸ਼ ਲਾਇਆ ਕਿ ਬੀਤੇ ਸਮੇਂ ਦੌਰਾਨ ਵੀ ਕਿਸਾਨਾਂ ਦਾ ਧਰਨਾ ਝੂਠ ਬੋਲ ਕੇ ਖ਼ਤਮ ਕਰ ਦਿੱਤਾ ਗਿਆ ਸੀ ਅਤੇ ਇਸ ਵਾਰ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਸਰਕਾਰ ਨੇ ਅਜੇ ਤੱਕ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਤਕਰੀਬਨ 11 ਕਰੋੜ ਰੁਪਏ ਦਾ ਬਕਾਇਆ ਨਹੀਂ ਦਿੱਤਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gurdaspur: Sugarcane farmers sit on dharna on highways