ਭਾਰਤੀ ਹਵਾਈ ਫ਼ੌਜ ਦੀ ਇੱਕ ਰਿਪੋਰਟ ਮੁਤਾਬਕ ਜੇ ਫ਼ੌਜ ਕੋਲ ਉੱਚ ਤਕਨੀਕੀ ਸਮਰੱਥਾ ਹੁੰਦੀ, ਤਾਂ 27 ਫ਼ਰਵਰੀ ਨੂੰ ਪਾਕਿਸਤਾਨ ਦੇ ਨਾਕਾਮ ਹਵਾਹੀ ਹਮਲੇ ਦੌਰਾਨ ਭਾਰਤ ਉਸ ਨੂੰ ਭਾਰੀ ਨੁਕਸਾਨ ਪਹੁੰਚਾਉਂਦਾ।
ਇਸ ਰਿਪੋਰਟ ਵਿੱਚ 26 ਫ਼ਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ’ਚ ਜੈਸ਼–ਏ–ਮੁਹੰਮਦ ਦੇ ਅੱਤਵਾਦੀ ਸਿਖਲਾਈ ਕੈਂਪ ’ਤੇ ਹਵਾਈ ਫ਼ੌਜ ਦਾ ਹਵਾਹੀ ਹਮਲਾ ਤੇ ਅਗਲੇ ਪਾਕਿਸਤਾਨ ਦੀ ਜਵਾਬੀ ਕਾਰਵਾਈ ਦੇ ਵੱਖੋ–ਵੱਖਰੇ ਪੱਖਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ।
ਭਾਰਤ ਨੇ ਪੁਲਵਾਮਾ ਹਮਲੇ ਦਾ ਬਦਲਾ ਲੈਣ ਲਈ ਹਵਾਈ ਹਮਲੇ ਕੀਤੇ ਸਨ। ਪੁਲਵਾਮਾ ਹਮਲੇ ਵਿੱਚ ਸੀਆਰਪੀਐੱਫ਼ ਦੇ 45 ਜਵਾਨ ਸ਼ਹੀਦ ਹੋ ਗਏ ਸਨ।
ਅਧਿਕਾਰਤ ਸਰੋਤਾਂ ਨੇ ਰਿਪੋਰਟ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਹਵਾਈ ਫ਼ੌਜ ਨੇ ਰਿਪੋਰਟ ਵਿੱਚ ਕਿਹਾ ਹੈ ਕਿ ਪਾਕਿਸਤਾਨੀ ਹਵਾਈ ਫ਼ੌਜ 1999 ’ਚ ਕਾਰਗਿਲ ਦੀ ਜੰਗ ਦੇ ਬਾਅਦ ਤੋਂ ਹੀ ਲਗਾਤਾਰ ਆਪਣੀਆਂ ਸਮਰੱਥਾਵਾਂ ਦਾ ਵਿਸਥਾਰ ਕਰ ਰਹੀ ਹੈ ਤੇ ਭਾਰਤ ਲਈ ਜ਼ਰੂਰੀ ਹੈ ਕਿ ਉਹ ਹਵਾਈ ਜੰਗ ਲਈ ਆਪਣੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰੇ।