ਅਗਲੀ ਕਹਾਣੀ

ਰਾਜਸਥਾਨ `ਚ ਨਿਹੰਗ ਸਿੰਘ ਦੇ ਕੇਸ ਜਬਰੀ ਕਤਲ, ਸ਼੍ਰੋਮਣੀ ਕਮੇਟੀ ਨੇ ਲਿਆ ਗੰਭੀਰ ਨੋਟਿਸ

ਰਾਜਸਥਾਨ `ਚ ਨਿਹੰਗ ਸਿੰਘ ਦੇ ਕੇਸ ਜਬਰੀ ਕਤਲ, ਸ਼੍ਰੋਮਣੀ ਕਮੇਟੀ ਨੇ ਲਿਆ ਗੰਭੀਰ ਨੋਟਿਸ

ਰਾਜਸਥਾਨ `ਚ ਹਨੂਮਾਨਗੜ੍ਹ ਜਿ਼ਲ੍ਹੇ ਦੇ ਸ਼ਹਿਰ ਪੀਲੀਬੰਗਾ ਥਾਣੇ ਅਧੀਨ ਪੈਂਦੇ ਪਿੰਡ ਖਰਲੀਆਂ ਨੇੜੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਨਿਹੰਗ ਸਿੰਘ ਰਾਜਵੀਰ ਸਿੰਘ ਦੇ ਕੇਸ ਜਬਰੀ ਕਤਲ ਕਰ ਦਿੱਤੇ ਹਨ; ਜਿਸ ਕਾਰਨ ਰਾਜਸਥਾਨ ਦੀ ਸਮੂਹ ਸਿੱਖ ਸੰਗਤ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਮਾਮਲਾ ਹੁਣ ਇੰਨਾ ਭਖ ਗਿਆ ਹੈ ਕਿ ਉਸ ਦੀ ਗੂੰਜ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਆ ਪੁੱਜੀ ਹੈ ਤੇ ਉਸ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ।

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਕੋਲੋਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਸ੍ਰੀ ਲੌਂਗੋਵਾਲ ਨੇ ਕਿਹਾ ਹੈ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਜੁੱਰਅਤ ਨਾ ਕਰੇ। ਉਨ੍ਹਾਂ ਕਿਹਾ ਕਿ ਰਾਜਸਥਾਨ `ਚ ਅਜਿਹੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ, ਜਦੋਂ ਸਿੱਖਾਂ ਦੇ ਧਾਰਮਿਕ ਜਜ਼ਬਾਤ ਤਾਰ-ਤਾਰ ਕੀਤੇ ਗਏ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:hair of Nihang Singh forcibly cut in Rajasthan