ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੰਦਵਾੜਾ ਮੁਕਾਬਲਾ: 5 ਜਵਾਨਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ: PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੰਦਵਾੜਾ ਮੁਕਾਬਲੇ ਵਿੱਚ ਸ਼ਹੀਦ ਹੋਏ 5 ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਅਤੇ ਸ਼ਹੀਦ ਹੋਏ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਨੇ ਦੇਸ਼ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਅਤੇ ਸਾਡੇ ਨਾਗਰਿਕਾਂ ਦੀ ਰੱਖਿਆ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਪਰਿਵਾਰਾਂ ਅਤੇ ਮਿੱਤਰਾਂ ਪ੍ਰਤੀ ਮੇਰੀ ਸੰਵੇਦਨਾ।
 

 

 

ਹੰਦਵਾੜਾ ਮੁਕਾਬਲੇ 'ਚ ਸੈਨਾ ਦੇ ਦੋ ਸੀਨੀਅਰ ਫੌਜ ਅਧਿਕਾਰੀਆਂ ਸਣੇ 5 ਸ਼ਹੀਦ, 2 ਅੱਤਵਾਦੀ ਢੇਰ
 

ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਫ਼ੌਜ ਨੇ ਇੱਥੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਆਪ੍ਰੇਸ਼ਨ 'ਚ ਫ਼ੌਜ ਦੇ ਦੋ ਸੀਨੀਅਰ ਅਧਿਕਾਰੀਆਂ ਸਮੇਤ 5 ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ 'ਚ ਇੱਕ ਕਰਨਲ, ਇੱਕ ਮੇਜਰ, ਫ਼ੌਜ ਦੇ ਦੋ ਜਵਾਨ ਅਤੇ ਜੰਮੂ ਕਸ਼ਮੀਰ ਪੁਲਿਸ ਦਾ ਇੱਕ ਸਬ ਇੰਸਪੈਕਟਰ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇਹ ਮੁਕਾਬਲਾ ਬੀਤੇ ਦਿਨ ਸਨਿੱਚਰਵਾਰ ਤੋਂ ਚੱਲ ਰਿਹਾ ਹੈ।
 

ਪਾਕਿ ਦਾ ਰਹਿਣ ਵਾਲਾ ਅੱਤਵਾਦੀ ਹੈਦਰ ਢੇਰ
ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨਾਲ ਹੰਦਵਾੜਾ ਮੁਕਾਬਲੇ ਵਿੱਚ ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪਾਕਿਸਤਾਨ ਦਾ ਰਹਿਣ ਵਾਲਾ ਲਸ਼ਕਰ-ਏ-ਤੋਇਬਾ ਦਾ ਟਾਪ ਕਮਾਂਡਰ ਅੱਤਵਾਦੀ ਹੈਦਰ ਢੇਰ ਹੋ ਗਿਆ ਹੈ। ਹੰਦਵਾੜਾ ਵਿੱਚ ਸੁਰੱਖਿਆ ਬਲਾਂ ਨੇ ਹੈਦਰ ਤੋਂ ਇਲਾਵਾ ਇਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਹੈ ਅਤੇ ਉਹ ਵੀ ਪਾਕਿਸਤਾਨੀ ਦੱਸਿਆ ਜਾ ਰਿਹਾ ਹੈ।
......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Handwara encounter PM Modi says martyred soldiers and security forces valour and sacrifice will never be forgotten