ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕੇਸ਼ ਸਿੰਘ ਦਾ ਫਾਂਸੀ ਚੜ੍ਹਨਾ ਤੈਅ, ਸੁਪਰੀਮ ਕੋਰਟ ਨੇ ਰੱਦ ਕੀਤੀ ਬੇਨਤੀ

ਮੁਕੇਸ਼ ਸਿੰਘ ਦਾ ਫਾਂਸੀ ਚੜ੍ਹਨਾ ਤੈਅ, ਸੁਪਰੀਮ ਕੋਰਟ ਨੇ ਰੱਦ ਕੀਤੀ ਬੇਨਤੀ

ਸਾਲ 2012 ’ਚ ਦਿੱਲੀ ਵਿਖੇ ਇੱਕ ਵਿਦਿਆਰਥਣ ਨਾਲ ਵਾਪਰੀ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਜ਼ਿਆਦਾਤਰ ਮੀਡੀਆ ਨਿਰਭਯਾ ਕੇਸ ਆਖਦਾ ਹੈ) ਦੇ ਇੱਕ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦਾ ਫਾਂਸੀ ਚੜ੍ਹਨਾ ਹੁਣ ਤੈਅ ਹੋ ਗਿਆ ਹੈ ਕਿਉਂਕਿ ਉਸ ਵੱਲੋਂ ਦਾਇਰ ਕੀਤੀ ਰਹਿਮ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਮੁੱਢੋਂ ਰੱਦ ਕਰ ਦਿੱਤੀ ਹੈ।

 

 

ਸੁਪਰੀਮ ਕੋਰਟ ਨੇ ਮੁਕੇਸ਼ ਦੀ ਬੇਨਤੀ ਰੱਦ ਕਰਦਿਆਂ ਕਿਹਾ ਕਿ ਇਸ ਕੇਸ ਵਿੱਚ ਅਦਾਲਤ ਦਾ ਦਖ਼ਲ ਜ਼ਰੂਰੀ ਨਹੀਂ ਹੈ। ਰਾਸ਼ਟਰਪਤੀ ਸਾਹਮਣੇ ਸਾਰੇ ਦਸਤਾਵੇਜ਼ ਰੱਖੇ ਗਏ ਸਨ ਤੇ ਉਨ੍ਹਾਂ ਨੇ ਸਭ ਵੇਖ ਕੇ ਹੀ ਫ਼ੈਸਲਾ ਲਿਆ ਹੈ।

 

 

ਸੁਪਰੀਮ ਕੋਰਟ ਨੇ ਨਿਰਭਯਾ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਕਥਿਤ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰਨ ਨੂੰ ਰਾਸ਼ਟਰਪਤੀ ਦੇ ਰਹਿਮ ਦੀ ਪਟੀਸ਼ਨ ਰੱਦ ਕਰਨ ਵਿਰੁੱਧ ਆਧਾਰ ਨਹੀਂ ਬਣਾਇਆ ਜਾ ਸਕਦਾ।

 

 

ਚੇਤੇ ਰਹੇ ਕਿ ਨਿਰਭਯਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਕੱਲ੍ਹ ਮੰਗਲਵਾਰ ਨੂੰ ਸੁਣਵਾਈ ਮੁਕੰਮਲ ਕਰ ਲਈ ਸੀ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ’ਚ ਸਾਲ 2012 ਦੌਰਾਨ ਵਾਪਰੇ ਇਸ ਘਿਨਾਉਣੇ ਅਪਰਾਧ ਲਈ ਚਾਰ ਮੁਜਰਿਮਾਂ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

 

 

ਇਨ੍ਹਾਂ ਹੀ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਬੀਤੀ 17 ਜਨਵਰੀ ਨੂੰ ਰੱਦ ਕਰ ਦਿੱਤੀ ਸੀ; ਜਿਸ ਵਿਰੁੱਧ ਇਸ ਦੋਸ਼ੀ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

 

 

ਜਸਟਿਸ ਆਰ. ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਏਐੱਸ. ਬੋਪੰਨਾ ਦੇ ਬੈਂਚ ਨੇ ਇਸ ਪਟੀਸ਼ਨ ਉੱਤੇ ਮੁਕੇਸ਼ ਕੁਮਾਰ ਸਿੰਘ ਵੱਲੋਂ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਤੇ ਕੇਂਦਰ ਵੱਲੋਂ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੱਲ੍ਹ ਕਿਹਾ ਸੀ ਕਿ ਇਸ ਉੱਤੇ ਫ਼ੈਸਲਾ ਬੁੱਧਵਾਰ ਨੂੰ ਸੁਣਾਇਆ ਜਾਵੇਗਾ।

 

 

ਕੇਂਦਰ ਨੇ ਮੁਕੇਸ਼ ਕੁਮਾਰ ਸਿੰਘ ਦੀ ਪਟੀਸ਼ਨ ਰੱਦ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲੇ ਨਾਲ ਜੇਲ੍ਹ ਵਿੱਚ ਦੁਰਵਿਹਾਰ ਕਦੇ ਵੀ ਰਹਿਮ ਦਾ ਆਧਾਰ ਨਹੀਂ ਹੋ ਸਕਦਾ।

 

 

ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਦੋਸ਼ ਨੂੰ ਗ਼ਲਤ ਦੱਸਿਆ ਕਿ ਦੋਸ਼ੀ ਮੁਕੇਸ਼ ਕੁਮਾਰ ਸਿੰਘ ਨੂੰ ਜੇਲ੍ਹ ਵਿੱਚ ਏਕਾਂਤ ’ਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਇਸ ਦੋਸ਼ੀ ਦੀ ਰਹਿਮ ਦੀ ਪਟੀਸ਼ਨ ਨਾਲ ਸਾਰਾ ਰਿਕਾਰਡ ਵੀ ਰਾਸ਼ਟਰਪਤੀ ਕੋਲ ਭੇਜਿਆ ਸੀ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hanging of Mukesh Singh certain Supreme Court rejects mercy petition