ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣਾਂ ’ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਹਰੀਸ਼ ਰਾਵਤ ਨੇ ਦਿੱਤਾ ਅਸਤੀਫਾ

ਚੋਣਾਂ ’ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਹਰੀਸ਼ ਰਾਵਤ ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ 2019 ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਬਾਅਦ ਪਾਰਟੀ ਅੰਦਰ ਅਸਤੀਫਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਕ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਇਹ ਸਾਫ ਕੀਤਾ ਕਿ ਉਹ ਪ੍ਰਧਾਨ ਅਹੁਦੇ ਤੋਂ ਆਪਣਾ ਅਸਤੀਫਾ ਦੇ ਚੁੱਕੇ ਹਨ ਅਤੇ ਅਤੇ ਕਾਂਗਰਸ ਵਰਕਿੰਗ ਕਮੇਟੀ ਨੂੰ ਛੇਤੀ ਮੀਟਿੰਗ ਬੁਲਾਕੇ ਨਵੇਂ ਪ੍ਰਧਾਨ ਦੀ ਨਿਯੁਕਤ ਕਰਨਾ ਚਾਹੀਦਾ ਹੈ।

 

ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ 2019 ਚੋਣ ਵਿਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

ਜ਼ਿਕਰਯੋਗ ਹੈ ਕਿ 2019 ਦੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 303 ਸੀਟਾਂ ਜਿੱਤੀਆਂ ਸਨ। ਜਦੋਂ ਕਿ ਐਨਡੀਏ ਨੂੰ ਕੁਲ 353 ਸੀਟਾਂ ਮਿਲੀਆਂ ਸਨ। ਉਥੇ ਕਾਂਗਰਸ ਸਿਰਫ 52 ਸੀਟਾਂ ਉਤੇ ਸਿਮਟ ਕੇ ਰਹਿ ਗਈ, ਜਦੋਂ ਕਿ ਲੋਕ ਸਭਾ ਵਿਚ ਯੂਪੀਏ ਦੀਆਂ ਸੀਟਾਂ ਦਾ ਅੰਕੜਾ 91 ਰਹਿ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harish Rawat tendered his resignations after taking responsibility for defeat in 2019 Lok Sabha elections