ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਸਿਮਰਤ ਕੌਰ ਬਾਦਲ ਨੇ ਕੈਂਸਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਕੈਂਸਰ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੁੱਦੇਤੇ ਅੱਜ ਲੋਕ ਸਭਾ ਕਾਂਗਰਸ ਤੇ ਆਪ ਦੇ ਇਕੋ ਇਕ ਸੰਸਦ ਮੈਂਬਰ ਭਗਵੰਤ ਮਾਨ ਨੂੰ ਘੇਰਿਆ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰਤੇ ਬਠਿੰਡਾ ਸਥਿਤ ਕੈਂਸਰ ਰਿਸਰਚ ਅਤੇ ਡਾਇਗਨੋਸਟਿਕ ਸੈਂਟਰ ਦਾ ਫੰਡ ਰੋਕ ਦੇਣ ਦਾ ਦੋਸ਼ ਲਗਾਇਆ

 

ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਚ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ 2009 ‘ ਬਠਿੰਡਾ ਤੋਂ ਸੰਸਦ ਮੈਂਬਰ ਬਣੀ ਤਾਂ ਅਸੀਂ ਸਭ ਤੋਂ ਪਹਿਲਾਂ ਬਠਿੰਡਾ ਕੈਂਸਰ ਰਿਸਰਚ ਅਤੇ ਡਾਇਗਨੋਸਟਿਕ ਸੈਂਟਰ ਬਣਵਾਇਆ ਜੋ ਕਾਫੀ ਵਧੀਆ ਢੰਗ ਨਾਲ ਚੱਲ ਰਿਹਾ ਸੀ

 

ਉਨ੍ਹਾਂ ਕਿਹਾ ਕਿ ਅੱਜ ਦੀ ਮੌਜੂਦਾ ਪੰਜਾਬ ਸਰਕਾਰ ਨੇ ਸੈਂਟਰ ਦੇ ਸਾਰੇ ਫੰਡ ਰੋਕ ਦਿੱਤੇ, ਜਿਸ ਕਾਰਨ ਇਲਾਜ ਦਾ ਕੰਮ ਠੱਪ ਹੋ ਗਿਆ ਹੈ ਤੇ ਅੱਜ ਉਥੇ ਦਵਾਈਆਂ ਤੱਕ ਵੀ ਨਹੀਂ ਮਿਲ ਰਹੀਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਬਠਿੰਡਾ ਕੈਂਸਰ ਦੀ ਰੋਕਥਾਮ ਲਈ ਏਮਜ਼ ਹਸਪਤਾਲ ਸਥਾਪਿਤ ਕੀਤਾ ਪਰ ਪੰਜਾਬ ਵੱਧ ਰਹੇ ਕੈਂਸਰ ਦੇ ਮੁੱਦੇ ਨੂੰ ਲੈ ਕੇ ਮੌਜੂਦਾ ਸਰਕਾਰ ਗੰਭੀਰ ਨਹੀਂ ਹੈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harsimrat Kaur Badal surrounds Punjab government on cancer issue