ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ: ਝੱਜਰ ਦੇ 9 ਸਬਜ਼ੀ ਵੇਚਣ ਵਾਲਿਆਂ ਸਣੇ 10 ਲੋਕ ਕੋਰੋਨਾ ਪਾਜ਼ਿਟਿਵ

ਹਰਿਆਣਾ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਇਕ ਵਾਰ ਮੁੜ ਤੇਜ਼ੀ ਆਈ ਹੈ। ਹਰਿਆਣਾ ਦੇ ਝੱਜਰ ਵਿੱਚ ਕੋਰੋਨਾ ਵਾਇਰਸ ਦੇ 10 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 9 ਮਰੀਜ਼ ਸਬਜ਼ੀ ਵਿਕਰੇਤਾ ਹਨ, ਜੋ ਹਾਲ ਹੀ ਵਿੱਚ ਦਿੱਲੀ ਗਏ ਹਨ ਅਤੇ ਇੱਕ ਮਰੀਜ਼ ਹਸਪਤਾਲ ਵਿੱਚ ਇੱਕ ਨਰਸ ਹੈ। ਝੱਜਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਕੁੱਲ 18 ਮਾਮਲੇ ਹਨ।
 

ਇੰਨੀ ਵੱਡੀ ਗਿਣਤੀ ਵਿੱਚ ਸਬਜ਼ੀ ਵੇਚਣ ਵਾਲਿਆਂ ਵਿੱਚ ਕੋਰੋਨਾ ਦੇ ਮਿਲਣ ਨਾਲ ਜ਼ਿਲ੍ਹੇ ਵਿੱਚ ਹਲਚਲ ਮਚ ਗਈ ਹੈ। ਇਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਮੁੱਖ ਮੈਡੀਕਲ ਅਫ਼ਸਰ (ਸੀ.ਐੱਮ.ਓ.) ਡਾ: ਰਣਦੀਪ ਪੂਨੀਆ ਨੇ ਕਿਹਾ ਕਿ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।

 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ, ਫ਼ਰੀਦਾਬਾਦ ਅਤੇ ਸੋਨੀਪਤ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰਨ ਨੂੰ ਜਾਇਜ਼ ਠਹਿਰਾਇਆ ਸੀ।

 

ਮੁੱਖ ਮੰਤਰੀ ਖੱਟਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਨੂੰ ਕਿਸੇ ਵੀ ਕੀਮਤ 'ਤੇ ਦਿੱਲੀ ਤੋਂ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸਵੈ-ਰੱਖਿਆ ਲਈ ਸਖ਼ਤੀ ਨਾਲ ਕੰਮ ਕਰਨਾ ਜ਼ਰੂਰੀ ਹੈ ਅਤੇ ਇਸ ਵਿਚ ਕੁਝ ਵੀ ਗ਼ਲਤ ਨਹੀਂ ਹੈ, ਕਿਉਂਕਿ ਜਿਹੜੀ ਜ਼ਿੰਦਗੀ ਬਚੀ ਹੈ ਉਹ ਖ਼ਾਸ ਹੈ।
.........

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana: 10 New Coronavirus patients found in Jhajjar including 9 vegetable sellers