ਹਰਿਆਣਾ ਵਿਧਾਨ ਸਭਾ ਚੋਣਾਂ 2019 ਦੀ ਤਿਆਰੀਆਂ ਦਾ ਜਾਇਜ਼ਾ ਲੈਣ ਮਗਰੋਂ ਆਪਣੇ ਦੋ ਦਿਨਾਂ ਦੇ ਦੌਰੇ ਦੇ ਦੂਜੇ ਦਿਨ ਭਾਰਤ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅੱਜ ਵੀਰਵਾਰ ਨੂੰ ਪ੍ਰੈਸ ਕਾਨਫਰੈਂਸ ਰਾਹੀਂ ਮੀਡਿਆ ਨਾਲ ਰੂ-ਬ-ਰੂ ਹੋਣਗੇ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਸਵੀਪ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ।
ਉਸ ਤੋਂ ਬਾਅਦ 10:00 ਵਜੇ ਤੋਂ ਲੈ ਕੇ 1:30 ਵਜੇ ਤਕ ਕਮਿਸ਼ਨ ਦੀ ਹਰਿਆਣਾ ਦੇ ਮੰਡਲ ਕਮਿਸ਼ਨਰਾਂ, ਜ਼ਿਲ੍ਹਾ ਚੋਣ ਅਧਿਕਾਰੀਆਂ, ਏਡੀਜੀਪੀ, ਪੁਲਿਸ ਰੇਂਜ ਆਈਜੀ ਅਤੇ ਪੁਲਿਸ ਸੁਪਰਡੈਂਟਾਂ ਨਾਲ ਮੀਟਿੰਗ ਹੋਵੇਗੀ, ਜਿਸ ਵਿਚ ਵਿਧਾਨ ਸਭਾ ਚੋਣ ਬਾਰੇ ਵੇਰਵੇ ਸਹਿਤ ਵਿਚਾਰ-ਵਟਾਂਦਰਾ ਹੋਵੇਗਾ।
ਉਨ੍ਹਾਂ ਕਿਹਾ ਕਿ ਦੁਪਹਿਰ 2:45 ਵਜੇ ਕਮਿਸ਼ਨ ਦੀ ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨਾਲ ਮੀਟਿੰਗ ਕਰਨਗੇ। ਉਸ ਤੋਂ ਬਾਅਦ 4:45 ਵਜੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਪ੍ਰੈਸ ਕਾਨਫਰੈਂਸ ਰਾਹੀਂ ਮੀਡਿਆ ਨਾਲ ਰੂ-ਬ-ਰੂ ਹੋਣਗੇ।
ਦੱਸਣਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਾਵਾਸਾ ਅਤੇ ਸੁਸ਼ੀਲ ਚੰਦਰਾ ਨੇ 9 ਅਕਤੂਬਰ ਨੂੰ ਚੰਡੀਗੜ੍ਹ ਦੇ ਲਲਿਤ ਹੋਟਲ ਪੁੱਜੇ ਤੇ ਸ਼ਾਮ ਕਰੀਬ 4:00 ਵਜੇ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ। ਉਸ ਤੋਂ ਬਾਅਦ 6:30 ਵਜੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਤੇ ਸਟੇਟ ਨੋਡਲ ਅਧਿਕਾਰੀਆਂ ਨਾਲ ਵੀ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ।
.