ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ: ਸੀਐੱਮ ਖੱਟਰ ਨੇ 2020-21 ਲਈ 1,42,343 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ 2020-21 ਲਈ ਰਾਜ ਵਿਧਾਨ ਸਭਾ ਵਿੱਚ 1,42,343 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਖੱਟਰ ਕੋਲ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ।

 

ਬਜਟ ਪੇਸ਼ ਕਰਦਿਆਂ ਉਨ੍ਹਾਂ ਨੇ ਅਸੈਂਬਲੀ ਵਿੱਚ ਕਿਹਾ ਕਿ ਸੂਬੇ ਦਾ ਕਰਜ਼ਾ ਮੌਜੂਦਾ ਵਿੱਤੀ ਵਰ੍ਹੇ ਵਿੱਚ 1.76 ਲੱਖ ਕਰੋੜ ਰੁਪਏ ਤੋਂ ਵਧ ਕੇ 2020-21 ਵਿੱਚ 1.98 ਲੱਖ ਕਰੋੜ ਰੁਪਏ ਹੋ ਜਾਵੇਗਾ।

 

ਉਨ੍ਹਾਂ ਕਿਹਾ ਕਿ ਖ਼ਰਚਾ 7.7 ਪ੍ਰਤੀਸ਼ਤ ਵੱਧ ਕੇ 1,42,343 ਕਰੋੜ ਰੁਪਏ ਹੋਵੇਗਾ। ਮਾਲ ਪ੍ਰਾਪਤੀਆਂ 15.96 ਪ੍ਰਤੀਸ਼ਤ ਦੇ ਵਾਧੇ ਨਾਲ 89,964 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ।

 

ਸਰਕਾਰ ਨੇ ਖੇਤੀਬਾੜੀ ਲਈ 5,474.25 ਕਰੋੜ, ਸਿੱਖਿਆ ਅਤੇ ਖੇਡਾਂ ਅਤੇ ਸੱਭਿਆਚਾਰ ਲਈ 19,343 ਕਰੋੜ ਰੁਪਏ, ਸਿਹਤ ਅਤੇ ਡਾਕਟਰੀ ਸਿੱਖਿਆ ਲਈ 6,533 ਕਰੋੜ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਲਈ 6,294 ਕਰੋੜ ਰੁਪਏ, ਉਦਯੋਗ ਅਤੇ ਪੈਨਸ਼ਨ ਲਈ 349 ਕਰੋੜ ਰੁਪਏ ਮੁਹੱਈਆ ਕਰਵਾਏ ਹਨ। 9,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana: CM Khattar presents a budget of Rs 142343 crore for 2020-21