ਹਰਿਆਣਾ ਕਾਂਗਰਸ ਦੇ ਬੁਲਾਰੇ ਦਾ ਅੱਜ ਸਵੇਰੇ ਫਰੀਦਾਬਾਦ ਵਿਚ ਗੋਲੀ ਮਾਰਕੇ ਕਤਲ ਕਰ ਦਿੱਤਾ। ਕਾਂਗਰਸ ਆਗੂ ਨੇ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਫਰੀਦਾਬਾਦ ਵਿਚ ਜਿੰਮ ਤੋਂ ਬਾਹਰ ਨਿਕਲ ਰਹੇ ਸਨ।
ਕਾਂਗਰਸੀ ਆਗੂ ਵਿਕਾਸ ਚੌਧਰੀ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਕਿਹਾ ਕਿ ਉਸ ਨੂੰ 10 ਤੋਂ ਜ਼ਿਆਦਾ ਗੋਲੀਆਂ ਮਾਰੀਆਂ ਗਈਆ, ਬਾਕੀ ਪੂਰਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਬਾਅਦ ਹੀ ਚਲੇਗਾ।
ਸਾਹਮਣੇ ਆਈ ਸੀਸੀਟੀਵੀ ਫੁਟਜ ਤੋਂ ਪਤਾ ਚੱਲਦਾ ਹੈ ਕਿ ਅਣਪਛਾਤੇ ਵਿਅਕਤੀ ਇਕ ਗੱਡੀ ਵਿਚੋਂ ਨਿਕਲਦੇ ਹਨ ਅਤੇ ਕਾਂਗਰਸ ਆਗੂ ਦੀ ਗੱਡੀ ਦੇ ਸਾਹਮਣੇ ਖੜ੍ਹੇ ਹੋ ਕੇ ਗੋਲੀ ਮਾਰਦੇ ਹਨ। ਗੋਲੀ ਮਾਰਨ ਤੋਂ ਬਾਅਦ ਉਹ ਫਰਾਰ ਹੋ ਗਏ।