ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਦੀ ਅਗਵਾਈ ਹੇਠ 4 ਜਨਵਰੀ ਨੂੰ ਨੂੰਹ ਵਿਚ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਵਿਚ ਕੁੱਲ 12 ਸ਼ਿਕਾਇਤਾਂ ਰੱਖੀਆਂ ਜਾਣਗੀਆਂ।
ਜਾਣਕਾਰੀ ਮੁਤਾਬਕ ਇੰਨਾ ਸ਼ਿਕਾਇਤਾਂ ਵਿਚ 7 ਸ਼ਿਕਾਇਤਾਂ ਨਵੀਆਂ ਅਤੇ 5 ਸ਼ਿਕਾਇਤਾਂ ਪਿਛਲੀ ਮੀਟਿੰਗ ਦੀਆਂ ਪੁਰਾਣੀਆਂ ਸ਼ਿਕਾਇਤਾਂ ਰੱਖੀਆਂ ਜਾਣਗੀਆਂ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਦਾ ਸਹੀ ਢੰਗ ਨਾਲ ਜਵਾਬ ਦੇਣ ਲਈ ਪੂਰੀ ਤਿਆਰੀ ਦੇ ਨਾਲ ਆਉਣ ਦੇ ਨਿਰਦੇਸ਼ ਦਿੱਤੇ।