ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨ ਹੁਣ ਕ੍ਰੈਡਿਟ ਕਾਰਡ ਨਾਲ ਵੀ ਖਰੀਦ ਸਕਣਗੇ ਗਾਂ-ਮੱਝ

ਕ੍ਰੈਡਿਟ ਕਾਰਡ ਤੋਂ ਹੁਣ ਟੀਵੀ, ਮੋਬਾਈਲ ਫੋਨ ਅਤੇ ਫਰਿੱਜ ਹੀ ਨਹੀਂ, ਸਗੋਂ ਗਾਂ-ਮੱਝ ਅਤੇ ਹੋਰ ਪਸ਼ੂ ਵੀ ਖਰੀਦੇ ਜਾ ਸਕਣਗੇ, ਜਿਸ ਨਾਲ ਕਿਸਾਨਾਂ ਤੇ ਨੌਜਵਾਨਾਂ ਨੂੰ ਘਰ ਬੈਠੇ ਹੀ ਰੁਜ਼ਗਾਰ ਮਿਲ ਜਾਵੇਗਾ।
 

ਹਰਿਆਣਾ ਦੇ ਖੇਤੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ, ਮੱਛੀ ਪਾਲਣ ਮੰਤਰੀ ਜੇ.ਪੀ. ਦਲਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣਾ ਗਿਆ ਹੈ, ਜਿੱਥੇ ਪਸ਼ੂ ਪਾਲਣ ਤੇ ਖੇਤੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਲਾਗੂ ਕੀਤੀ ਗਈ ਹੈ।


 

ਨਿਊਜ਼ ਏਜੰਸੀ ਭਾਸ਼ਾ ਮੁਤਾਬਿਕ ਪਸ਼ੂ ਪਾਲਣ ਤੇ ਖੇਤੀ ਮੰਤਰੀ ਸ਼ੁੱਕਰਵਾਰ ਨੂੰ ਸਥਾਨਕ ਪੰਚਾਇਤ ਭਵਨ 'ਚ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਤ ਕਰ ਰਹੇ ਸਨ। ਉਨ੍ਹਾਂ ਨੇ ਪਸ਼ੂ ਗਿਆਨ ਗੰਗਾ, ਪਸ਼ੂ ਰਜਿਸਟ੍ਰੇਸ਼ਨ, ਬੀਮਾ ਕਲੇਮ ਹਫਤਾ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਪਸ਼ੂ ਧੰਨ ਬੀਮਾ ਯੋਜਨਾ ਦੀ ਸ਼ੁਰੂਆਤ ਵੀ ਕੀਤੀ।
 

ਉਨ੍ਹਾਂ ਕਿਹਾ ਕਿ ਖੇਤੀ ਤੇ ਪਸ਼ੂ ਪਾਲਣ ਧੰਦੇ ਨੂੰ ਰੁਜ਼ਗਾਰਪੱਖੀ ਬਣਾਇਆ ਜਾਵੇਗਾ। ਇਸ ਦੇ ਲਈ ਨੌਜਵਾਨਾਂ ਨੂੰ ਬਾਗਵਾਨੀ ਅਤੇ ਪਸ਼ੂ ਪਾਲਣ 'ਚ ਯੋਗ ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵਿਕਸਿਤ ਦੇਸ਼ਾਂ 'ਚ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਤੀ ਅਤੇ ਪਸ਼ੂ ਪਾਲਣ ਨੂੰ ਵਿਕਸਿਤ ਦੇਸ਼ਾਂ ਦੀ ਤਰਜ਼ 'ਤੇ ਆਧੁਨਿਕ ਬਣਾਇਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana farmers will also purchase cow and buffalos by credit cards