ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Video - ਦੰਗੇ ਹੁੰਦੇ ਰਹਿੰਦੇ ਹਨ, ਇਹ ਜ਼ਿੰਦਗੀ ਦਾ ਹਿੱਸਾ ਹਨ : ਰਣਜੀਤ ਚੌਟਾਲਾ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਦਿੱਲੀ 'ਚ ਹੋਈ ਹਿੰਸਾ 'ਤੇ ਆਗੂਆਂ ਵੱਲੋਂ ਬਿਆਨਬਾਜ਼ੀ ਜਾਰੀ ਹੈ। ਇਸ ਵਿਚਕਾਰ ਦਿੱਲੀ ਹਿੰਸਾ 'ਤੇ ਹਰਿਆਣਾ ਦੇ ਮੰਤਰੀ ਰਣਜੀਤ ਚੌਟਾਲਾ ਨੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੰਗੇ ਤਾਂ ਹੁੰਦੇ ਰਹਿੰਦੇ ਹਨ ਅਤੇ ਇਹ ਜ਼ਿੰਦਗੀ ਦਾ ਹਿੱਸਾ ਹਨ।
 

ਰਣਜੀਤ ਚੌਟਾਲਾ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦਿੱਲੀ ਹਿੰਸਾ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਇਹ ਅੰਕੜਾ 34 ਤੱਕ ਪਹੁੰਚ ਗਿਆ ਹੈ। 
 

 

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਹਰਿਆਣਾ ਸਰਕਾਰ 'ਚ ਬਿਜਲੀ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ, "ਦੰਗੇ ਹੁੰਦੇ ਹਨ। ਪਹਿਲਾਂ ਵੀ ਹੁੰਦੇ ਰਹੇ ਹਨ। ਅਜਿਹਾ ਨਹੀਂ ਹੈ। ਜਦੋਂ ਇੰਦਰਾ ਗਾਂਧੀ ਦੀ ਹੱਤਿਆ ਹੋਈ ਸੀ ਤਾਂ ਪੂਰੀ ਵੀ ਪੂਰੀ ਦਿੱਲੀ ਸੜ ਰਹੀ ਸੀ। It’s The Part Of Life.
 

ਵੀਡੀਓ ਦੇ ਅਖੀਰ 'ਚ ਮੰਤਰੀ ਚੌਟਾਲਾ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ 'ਚ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਮੀਡੀਆ 'ਚ ਵੀ ਵਿਖਾਈ ਦੇ ਰਿਹਾ ਹੈ। ਕਿਉਂਕਿ ਇਹ ਦਿੱਲੀ ਦਾ ਮਾਮਲਾ ਹੈ ਅਤੇ ਇਸ 'ਚ ਕੁਝ ਨਿਆਂਇਕ ਮੈਟਰ ਹੈ। ਇਸ ਲਈ ਇਸ ਬਾਰੇ ਹੋਰ ਕਹਿਣਾ ਸਹੀ ਨਹੀਂ ਹੈ। ਦੱਸ ਦੇਈਏ ਕਿ ਰਣਜੀਤ ਚੌਟਾਲਾ ਰਾਣੀਆ ਸੀਟ ਤੋਂ ਵਿਧਾਇਕ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Minister Ranjit Chautala says riots is part of life on Delhi Violence Video goes Viral