ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ, 67 ਸਾਲਾ ਬਜ਼ੁਰਗ ਨੇ PGI 'ਚ ਤੋੜਿਆ ਦਮ

ਹਰਿਆਣਾ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਈ ਹੈ। ਚੰਡੀਗੜ੍ਹ ਦੇ ਪੀਜੀਆਈ 'ਚ ਦਾਖ਼ਲ ਅੰਬਾਲਾ ਵਾਸੀ 67 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਕੋਹਲੀ ਵਜੋਂ ਹੋਈ ਹੈ, ਜੋ ਅੰਬਾਲਾ ਛਾਉਣੀ ਦੇ ਟਿੰਬਰ ਮਾਰਕੀਟ ਦਾ ਰਹਿਣ ਵਾਲਾ ਹੈ। ਹਰਜੀਤ ਸਿੰਘ ਕੋਹਲੀ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ।
 

ਅੰਬਾਲਾ ਦੇ ਮੁੱਖ ਸਿਹਤ ਅਧਿਕਾਰੀ ਡਾ. ਕੁਲਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਨੂੰ ਬੀਤੀ 31 ਅਪ੍ਰੈਲ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਸ਼ੂਗਰ ਦਾ ਮਰੀਜ਼ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੀ ਬਾਈਪਾਸ ਸਰਜਰੀ ਵੀ ਹੋਈ ਸੀ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ। ਇੱਥੇ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ ਅਤੇ ਅੱਜ ਮੌਤ ਹੋ ਗਈ।
 

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਬਜ਼ੁਰਗ ਦੇ ਅੰਬਾਲਾ ਵਿਖੇ ਸਥਿੱਤ ਘਰ ਅਤੇ ਆਸਪਾਸ ਦੇ ਇਲਾਕੇ ਦੀ ਸੈਨੇਟਾਈਜੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਸੰਪਰਕ 'ਚ ਆਏ ਲੋਕਾਂ ਦੇ ਸੈਂਪਲ ਲਏ ਗਏ ਹਨ।
 

ਦੱਸ ਦੇਈਏ ਕਿ ਹਰਿਆਣਾ 'ਚ ਹੁਣ ਤਕ ਕੋਰੋਨਾ ਵਾਇਰਸ ਦੇ 43 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 27 ਲੋਕ ਬਿਲਕੁਲ ਠੀਕ ਹੋ ਚੁੱਕੇ ਹਨ, ਜਦਕਿ 16 ਜਣਿਆਂ ਦਾ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana reported first death due to coronavirus 67 years old man from Ambala passes away