ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਨਿੱਚਰਵਾਰ ਸਵੇਰੇ 10 ਵਜੇ ਖ਼ਤਮ ਹੋਵੇਗੀ ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ

ਸਨਿੱਚਰਵਾਰ ਸਵੇਰੇ 10 ਵਜੇ ਖ਼ਤਮ ਹੋਵੇਗੀ ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮ ਆਪਣੀ 18 ਦਿਨ ਪੁਰਾਣੀ ਹੜਤਾਲ ਖ਼ਤਮ ਕਰਨ ਲਈ ਸਹਿਮਤ ਹੋ ਗਏ ਹਨ। ਇਹ ਫ਼ੈਸਲਾ ਉਨ੍ਹਾਂ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਲਿਆ ਹੈ।


ਹਰਿਆਣਾ `ਚ ਸਰਕਾਰੀ ਟਰਾਂਸਪੋਰਟ ਆਪਰੇਸ਼ਨਾਂ ਦਾ ਨਿਜੀਕਰਨ ਕੀਤੇ ਜਾਣ ਦੇ ਵਿਰੋਧ `ਚ ਮੁਲਾਜ਼ਮ ਬੀਤੀ 16 ਅਕਤੂਬਰ ਤੋਂ ਹੜਤਾਲ `ਤੇ ਸਨ।


ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਜ਼ਮ ਆਪਣੀ ਹੜਤਾਲ ਭਲਕੇ ਸਨਿੱਚਰਵਾਰ ਨੂੰ ਸਵੇਰੇ 10 ਵਜੇ ਖ਼ਤਮ ਕਰਨਗੇ।


ਹਾਈ ਕੋਰਟ ਨੇ ਇੱਕ ਜਨ-ਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੂਬਾ ਸਰਕਾਰ ਤੇ ਮੁਲਾਜ਼ਮ ਯੂਨੀਅਨਾਂ ਨੂੰ ਆਪਣਾ ਵਿਵਾਦ ਮਿਲ-ਬੈਠ ਕੇ ਆਪਣੀ ਗੱਲਬਾਤ ਰਾਹੀਂ ਸੁਖਾਵੇਂ ਤਰੀਕੇ ਹੱਲ ਕਰ ਲੈਣ। ਅਦਾਲਤ ਨੇ ਸੂਬਾ ਸਰਕਾਰ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਅਗਲੀ ਸੁਣਵਾਈ ਤੱਕ ਰੋਸ ਮੁਜ਼ਾਹਰਾਕਾਰੀਆਂ ਖਿ਼ਲਾਫ਼ ਕੋਈ ਕਾਰਵਾਈ ਨਾ ਕਰੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Roadways employees to end strike