ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਹੜ੍ਹ ਪ੍ਰਭਾਵਿਤ ਕੇਰਲ ਨੂੰ ਦੇਵੇਗਾ 10 ਕਰੋੜ ਰੁਪਏ ਦੀ ਰਾਹਤ ਰਾਸ਼ੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ ਅੱਜ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ਤੇ ਕੇਰਲ ਦੀ ਇਸ ਮੁਸ਼ਕਿਲ ਘੜੀ ਵਿਚ ਹਰ ਸੰਭਵ ਮਦਦ ਕਰਨਗੇ। ਇਸ ਤੋਂ ਪਹਿਲਾਂ ਅੱਜ ਕੇਰਲ ਦੇ ਮੁੱਖ ਮੰਤਰੀ ਨੂੰ ਮਿਲਣ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਅੱਜ 500 ਕਰੋੜ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।


ਹਰਿਆਣਾ ਦੇ ਅੱਜ ਕੀਤੇ ਇਸ ਐਲਾਨ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਚ ਆਈ ਤਰਾਸਦੀ ਨੂੰ ਦੇਖਦਿਆਂ 10 ਕਰੋੜ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜਿਸ ਵਿਚ 5 ਕਰੋੜ ਰੁਪਏ ਦੀ ਖਾਦ ਖੁਰਾਕ ਭੇਜਣ ਬਾਰੇ ਕਿਹਾ ਗਿਆ ਸੀ। 

   

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana will pay Rs 10 crore relief to flood affected Kerala