ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ 'ਚ ਨਜ਼ਰਬੰਦ 3 ਸਾਬਕਾ ਮੁੱਖ ਮੰਤਰੀਆਂ ਦੀ ਰਿਹਾਈ ਲਈ ਮੰਗ ਉਠੀ

ਦੇਵਗੌੜਾ, ਮਮਤਾ, ਪਵਾਰ ਅਤੇ ਕਈ ਨੇਤਾਵਾਂ ਨੇ ਜਾਰੀ ਕੀਤਾ ਬਿਆਨ

 

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਜਾਣ ਤੋਂ ਬਾਅਦ ਨਜ਼ਰਬੰਦ ਤਿੰਨ ਸਾਬਕਾ ਮੁੱਖ ਮੰਤਰੀਆਂ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਲਈ, ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਇੱਕ ਸਮੂਹਕ ਬਿਆਨ ਜਾਰੀ ਕੀਤਾ ਹੈ।

 

 

ਬਿਆਨ ਜਾਰੀ ਕਰਨ ਵਾਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਐਨਸੀਪੀ ਮੁਖੀ ਸ਼ਰਦ ਪਵਾਰ, ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਅਰੁਣ ਸ਼ੌਰੀ, ਸੀਪੀਆਈ ਨੇਤਾ ਡੀ ਰਾਜਾ, ਸੀਪੀਆਈਐਮ ਨੇਤਾ ਸੀਤਾਰਾਮ ਯੇਚੁਰੀ ਅਤੇ ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ ਸ਼ਾਮਲ ਹਨ। ਸਾਰੇ ਨੇਤਾਵਾਂ ਨੇ ਕਸ਼ਮੀਰ ਵਿੱਚ ਨਜ਼ਰਬੰਦ ਨੇਤਾਵਾਂ ਨੂੰ ਇੱਕ ਆਵਾਜ਼ ਵਿੱਚ ਰਿਹਾਅ ਕਰਨ ਦੀ ਮੰਗ ਕੀਤੀ ਹੈ।

 

ਬਿਆਨ ਵਿੱਚ ਕਿਹਾ ਗਿਆ ਹੈ, ‘ਲੋਕਤੰਤਰੀ ਕਦਰਾਂ ਕੀਮਤਾਂ, ਬੁਨਿਆਦੀ ਅਧਿਕਾਰਾਂ ਅਤੇ ਨਾਗਰਿਕ ਅਜ਼ਾਦੀ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਅਸਹਿਮਤੀ ਦੀ ਆਵਾਜ਼ ਨੂੰ ਨਾ ਸਿਰਫ ਦਬਾ ਦਿੱਤਾ ਜਾ ਰਿਹਾ ਹੈ, ਬਲਕਿ ਗੰਭੀਰ ਮੁੱਦੇ ਉਠਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ।

 

ਵਿਰੋਧੀ ਧਿਰ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਤਿੰਨ ਸਾਬਕਾ ਮੁੱਖ ਮੰਤਰੀਆਂ ਨੂੰ ਬਿਨਾਂ ਕਿਸੇ ਠੋਸ ਆਧਾਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਨ੍ਹਾਂ ਨੇਤਾਵਾਂ ਦਾ ਕੋਈ ਅਤੀਤ ਨਹੀਂ ਹੈ ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਇਹ ਕਿਹਾ ਜਾ ਸਕਦਾ ਹੈ ਕਿ ਇਹ ਲੋਕ ਜੰਮੂ-ਕਸ਼ਮੀਰ ਵਿੱਚ ਜਨਤਕ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ।  

 

ਤਿੰਨ ਨੇਤਾਵਾਂ ਨੂੰ ਦਿੱਤੀ ਗਈ ਰਿਹਾਈ
 

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਨਜ਼ਰਬੰਦ ਕੀਤੇ ਗਏ ਨੇਤਾ ਹੌਲੀ-ਹੌਲੀ ਆਜ਼ਾਦ ਹੋ ਰਹੇ ਹਨ। ਤਿੰਨ ਨੈਸ਼ਨਲ ਕਾਨਫਰੰਸ ਅਤੇ ਇੱਕ ਪੀਡੀਪੀ ਨੇਤਾ ਛੇ ਮਹੀਨਿਆਂ ਬਾਅਦ ਰਿਹਾਅ ਕੀਤੇ ਗਏ। ਇਨ੍ਹਾਂ ਨੂੰ ਅਗਸਤ ਵਿੱਚ ਨਜ਼ਰਬੰਦ ਰੱਖਿਆ ਗਿਆ ਸੀ। ਨੈਸ਼ਨਲ ਕਾਨਫਰੰਸ ਦੇ ਅਬਦੁੱਲ ਮਜੀਦ ਲਾਰਮੀ, ਗੁਲਾਮ ਨਬੀ ਭੱਟ ਅਤੇ ਐਮ. ਸ਼ਫੀ ਨੂੰ ਫਰਵਰੀ ਵਿੱਚ ਸ੍ਰੀਨਗਰ ਦੇ ਐਮਐਲਏ ਹੋਸਟਲ ਤੋਂ ਰਿਹਾਅ ਕੀਤਾ ਗਿਆ ਸੀ।
......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HD Deve Gowda Mamata Banerjee Sharad Pawar ans others demands to release Farooq Abdullah Omar Abdullah and Mehbooba Mufti from kashmir