ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਟਕ ਸਰਕਾਰ ਨੂੰ ਬਚਾਉਣ ਲਈ ਸੱਤਾ ਦੀ ਦੁਰਵਰਤੋਂ ਨਹੀਂ ਕਰਾਂਗਾ: ਮੁੱਖ ਮੰਤਰੀ

 

ਕਰਨਾਟਕ ਦੇ ਮੁੱਖ ਮੰਤਰੀ ਐੱਚ ਡੀ ਕੁਮਾਰਸਵਾਮੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਬਚਾਉਣ ਲਈ ਸੱਤਾ ਦੀ ਦੁਰਵਰਤੋਂ ਨਹੀਂ ਕਰਨਗੇ। ਵਿਧਾਨ ਸਭਾ ਵਿੱਚ ਉਨ੍ਹਾਂ ਵੱਲੋਂ ਪੇਸ਼ ਕੀਤੇ ਵਿਸ਼ਵਾਸ ਪ੍ਰਸਤਾਵ ਨੂੰ ਲੈ ਕੇ ਉਨ੍ਹਾਂ ਨੇ ਇਹ ਗੱਲ ਕੀਤੀ।

 

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਸ਼ਵਾਸ ਪ੍ਰਸਤਾਵ ਉੱਤੇ ਵੋਟ ਰਾਹੀਂ ਕਾਂਗਰਸ-ਜੇਡੀਐੱਸ ਗੱਠਜੋੜ ਸਰਕਾਰ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ। 

 

ਰਾਜਪਾਲ ਵਜੁਭਾਈ ਵਾਲਾ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨਾ ਲਈ ਕਿਹਾ ਹੈ। ਕੁਮਾਰਸਵਾਮੀ ਨੇ ਦੋਸ਼ ਲਾਇਆ ਕਿ ਪਹਿਲੇ ਦਿਨ ਤੋਂ ਹੀ ਇੱਕ ਮਾਹੌਲ ਬਣਾਇਆ ਗਿਆ ਕਿ ਇਹ ਸਰਕਾਰ ਡਿੱਗ ਜਾਵੇਗੀ ਅਤੇ ਇਹ ਅਸਥਿਰ ਹੈ।


ਕੁਮਾਰਸਵਾਮੀ ਨੇ ਕਿਹਾ ਕਿ 14 ਮਹੀਨਿਆਂ (ਸੱਤਾ ਵਿੱਚ) ਤੋਂ ਬਾਅਦ, ਉਹ ਆਖਰੀ ਪੜਾਅ 'ਚ ਆ ਗਏ ਹਾਂ। ਕੁਮਾਰਸਵਾਮੀ ਨੇ ਬੀਜੇਪੀ ਨੂੰ ਕਿਹਾ ਕਿ ਆਓ ਚਰਚਾ ਕਰਦੇ ਹਾਂ। ਤੁਸੀਂ ਹੁਣ ਵੀ ਸਰਕਾਰ ਬਣਾ ਸਕਦੇ ਹੋ। ਕੋਈ ਜਲਦਬਾਜ਼ੀ ਨਹੀਂ ਹੈ। ਤੁਸੀਂ ਇਸ ਕੰਮ ਨੂੰ ਸੋਮਵਾਰ ਜਾਂ ਮੰਗਲਵਾਰ ਨੂੰ ਵੀ ਕਰ ਸਕਦੇ ਹੋ। ਮੈਂ ਸੱਤਾ ਦੀ ਦੁਰਵਰਤੋਂ ਨਹੀਂ ਕਰਨ ਜਾ ਰਿਹਾ ਹੈ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HD Kumaraswamy sets up faceoff with Governor on floor test Speaker says discussion first