ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੰਗਿਆਂ ’ਚ ਮਾਰੇ ਗਏ ਹੌਲਦਾਰ ਰਤਨ ਲਾਲ ਨੂੰ ਨਹੀਂ ਦੇ ਰਹੇ ‘ਸ਼ਹੀਦ’ ਦਾ ਦਰਜਾ

ਦਿੱਲੀ ਦੰਗਿਆਂ ’ਚ ਮਾਰੇ ਗਏ ਹੌਲਦਾਰ ਰਤਨ ਲਾਲ ਨੂੰ ਨਹੀਂ ਦੇ ਰਹੇ ‘ਸ਼ਹੀਦ’ ਦਾ ਦਰਜਾ

ਨਾਗਰਿਕਤਾ ਸੋਧ ਕਾਨੂੰਨ (CAA) ਕਾਰਨ ਬੀਤੇ ਮਹੀਨੇ ਦਿੱਲੀ ਹਿੰਸਾ ’ਚ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਦਿੱਲੀ ਪੁਲਿਸ ਦੇ ਮਰਹੂਮ ਹੈੱਡ–ਕਾਂਸਟੇਬਲ ਰਤਨ ਲਾਲ ਦੀ ਪਤਨੀ ਨੇ ਆਪਣੇ ਪਤੀ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

 

 

ਰਾਜਸਥਾਨ ਦੇ ਸੀਕਰ ਦੇ ਰਹਿਣ ਵਾਲੇ ਦਿੱਲੀ ਪੁਲਿਸ ਦੇ ਹੈੱਡ–ਕਾਂਸਟੇਬਲ ਰਤਨ ਲਾਲ ਦੀ ਬੀਤੀ 24 ਫ਼ਰਵਰੀ ਨੂੰ ਗੋਕੁਲਪੁਰੀ ’ਚ ਹੋਈ ਹਿੰਸਾ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਕੇਂਦਰ ਸਰਕਾਰ ਨੇ ਰਤਨਲਾਲ ਨੂੰ ਸ਼ਹੀਦ ਦਾ ਦਰਜਾ ਦੇਣ ਦਾਐਲਾਨ ਵੀ ਕੀਤਾ ਸੀ ਪਰ ਇਸ ਸਬੰਧੀ ਲੋੜੀਂਦੀਆਂ ਰਸਮੀ ਕਾਰਵਾਈਆਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਜਾ ਸਕੀਆਂ।

 

 

ਉੱਤਰ–ਪੂਰਬੀ ਦਿੱਲੀ ’ਚ ਹੋਈ ਹਿੰਸਾ ਵਿੱਚ ਦਿੱਲੀ ਪੁਲਿਸ ਦੇ ਹੈੱਡਾ–ਕਾਂਸਟੇਬਲ ਰਤਨ ਲਾਲ ਦੀ ਮੌਤ ਹੋ ਗਈ ਸੀ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਕਰੋੜ ਰੁਪਏ ਦੀ ਆਰਰਥਿਕ ਮਦਦ ਕਰਨ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਇਹ ਜਾਣਕਾਰੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਿੱਤੀ।

 

 

ਦਿੱਲੀ ਵਿਧਾਨ ਸਭਾ ’ਚ ਬੋਲਦਿਆਂ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਹੀਦ ਹੈੱਡ–ਕਾਂਸਟੇਬਲ ਰਤਨ ਲਾਲ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ।

 

 

ਚੇਤੇ ਰਹੇ ਕਿ ਉੱਤਰ–ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬਾਬਰਪੁਰ, ਘੋਂਡਾ, ਚਾਂਦਬਾਗ਼, ਸ਼ਿਵ ਵਿਹਾਰ, ਭਜਨਪੁਰਾ, ਯਮੁਨਾ ਵਿਹਾਰ ਇਲਾਕਿਆਂ ’ਚ ਹਿੰਸਾ ਵਿੱਚ ਘੱਟੋ–ਘੱਟ 53 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 200 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Head Constable Ratan Lal killed in Delhi violence not being described as martyr