ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਯੋਗੀ ਦੀ ਸੁਰੱਖਿਆ ਤੋਂ ਲਾਂਭੇ ਕੀਤੇ ਮੁਲਾਜ਼ਮ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨਿਊ ਹੈਦਰਾਬਾਦ ਦੇ ਸੁਰੱਖਿਆ ਹੈੱਡਕੁਆਰਟਰ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਦੇਵੀ ਸ਼ੰਕਰ ਮਿਸ਼ਰਾ (54) ਨੇ ਸ਼ੁੱਕਰਵਾਰ ਸਵੇਰੇ ਦਫਤਰ ਦੇ ਇੱਕ ਕਮਰੇ ਚ ਸਰਵਿਸ ਪਿਸਟਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਸਟਾਫ ਖੂਨ ਨਾਲ ਭਿੱਜੇ ਦੇਵੀ ਸ਼ੰਕਰ ਨੂੰ ਟਰੌਮਾ ਸੈਂਟਰ ਲੈ ਕੇ ਪੁੱਜੇ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਦੇਵੀ ਸ਼ੰਕਰ ਮੁੱਖ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਸਨ। ਇਕ ਦਿਨ ਪਹਿਲਾਂ ਉਸ ਨੂੰ ਹਟਾ ਦਿੱਤਾ ਗਿਆ ਤੇ ਸੁਰੱਖਿਆ ਹੈੱਡਕੁਆਰਟਰ ਭੇਜ ਦਿੱਤਾ ਗਿਆ। ਸੀ.ਐੱਮ ਸੁਰੱਖਿਆ ਤੋਂ ਨਾ ਹਟਾਉਣ ਲਈ ਇਕ ਇੰਸਪੈਕਟਰ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ। ਉਸਨੇ ਧਮਕੀ ਦਿੱਤੀ ਕਿ ਪੈਸੇ ਨਾ ਦੇਣ ’ਤੇ ਉਸ ਨੂੰ ਲਾਂਭੇ ਕਰ ਦਿੱਤਾ ਜਾਵੇਗਾ ਤੇ ਬਾਅਦ ਚ ਅਜਿਹਾ ਕੀਤਾ ਵੀ।

 

ਸ਼ਾਮ ਨੂੰ ਪੋਸਟ ਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਵੀ ਲਾਸ਼ ਨੂੰ ਮੁਰਦਾਘਰ ਦੇ ਬਾਹਰ ਸੜਕ 'ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਹ ਲੋਕ ਮੁਲਜ਼ਮ ਇੰਸਪੈਕਟਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ।

 

ਏਐਸਪੀ ਟ੍ਰਾਂਸਗੋਮਤੀ ਅਤੇ ਸੀਓ ਮਹਾਨਗਰ ਨੇ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕਰਵਾਇਆ। ਪੁਲਿਸ ਅਧਿਕਾਰੀ ਤਸ਼ੱਦਦ ਕਰਨ ਦੀ ਕਿਸੇ ਵੀ ਗੱਲ ਤੋਂ ਇਨਕਾਰ ਕਰ ਰਹੇ ਹਨ। ਉਹ ਕਹਿੰਦੇ ਹਨ ਕਿ ਉਹ ਕਿਸੇ ਗੱਲ ਬਾਰੇ ਤਣਾਅ ਚ ਸੀ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੀੜਤ ਪਰਿਵਾਰ ਨੇ ਦੱਸਿਆ ਕਿ ਦੇਵੀ ਸ਼ੰਕਰ ਨੂੰ ਸਾਲ 1984 ਵਿੱਚ 35ਵੀਂ ਕੋਰ ਪੀਏਸੀ ਵਿੱਚ ਚੁਣਿਆ ਗਿਆ ਸੀ। ਫਿਰ ਉਹ 1998 ਦੇ ਸੁਰੱਖਿਆ ਦਫਤਰ ਵਿਚ ਸ਼ਾਮਲ ਹੋਇਆ। ਉਹ 2024 ਵਿਚ ਰਿਟਾਇਰ ਹੋਣ ਵਾਲੇ ਸਨ। ਵੱਡੀ ਧੀ ਦਾ ਵਿਆਹ ਹੋ ਚੁੱਕਿਆ ਹੈ। ਪਰਿਵਾਰ ਦਾ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦੇਵੀ ਸ਼ੰਕਰ ’ਤੇ ਹੀ ਸੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Head constable removed from CM Yogi s security shot himself committed suicide