ਭਾਰਤੀ ਫੌਜ ਦੇ ਪੂਰਬੀ ਕਮਾਨ ਦੇ ਕਮਾਂਡਰ ਲੈਫਟੀਨੈਟ ਜਨਰਲ ਐਮ ਐਮ ਨਰਵਾਣੇ ਨੇ ਕਿਹਾ ਕਿ ਪਾਕਿਸਤਾਨ ਪ੍ਰਮਾਣੂ ਧਮਕੀ ਦੇਣਾ ਜਾਰੀ ਰਖੇ, ਪ੍ਰੰਤੂ ਭਾਰਤ ਅਜਿਹੀਆਂ ਧਮਕੀਆਂ ਤੋਂ ਡਰਦਾ ਨਹੀਂ ਹੈ। ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਟਿੱਪਣੀ ਉਤੇ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸਨ, ਜੋ ਉਨ੍ਹਾਂ ਸੋਮਵਾਰ ਨੂੰ ਦੇਸ਼ ਦੇ ਨਾਮ ਸੰਬੋਧਨ ਵਿਚ ਦੋਵਾਂ ਦੇਸ਼ਾਂ ਨੂੰ ਪ੍ਰਮਾਣੁ ਸਮਰਥਾਵਾਂ ਨੂੰ ਲੈ ਕੇ ਕੀਤੀਆਂ ਸਨ।
ਲੈਫਟੀਨੈਂਟ ਜਨਰਲ ਨਰਵਾਣੇ ਨੇ ਇਥੇ ਭਾਰਤ ਚੈਂਬਰ ਆਫ ਕਾਮਰਸ ਵਿਚ ਕਹੀ। ਉਨ੍ਹਾਂ ਕਿਹਾ ਕਿ ਉਹ ਪ੍ਰਮਾਣੂ ਧਮਕੀ ਦੇਣਾ ਜਾਰੀ ਰੱਖ ਸਕਦੇ ਹਨ, ਅਸੀਂ ਉਸ ਤੋਂ ਨਹੀਂ ਡਰਦੇ।
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਪ੍ਰਦਾਨ ਕਰਨ ਵਾਲੇ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਨਾਂ ਨੂੰ ਭਾਰਤ ਵੱਲੋਂ ਖਤਮ ਕਰਨ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਵਧ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਵਿਚ ਜੀ..7 ਸ਼ਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੀਟਿੰਗ ਵਿਚ ਭਾਰਤ ਅਤੇ ਪਾਕਿਸਤਾਨ ਵਿਚ ਕਸ਼ਮੀਰ ਮੁੱਦੇ ਉਤੇ ਕਿਸੇ ਤੀਜੇ ਪੱਖ ਦੀ ਵਿਚੋਲਗੀ ਦੀ ਕਿਸੇ ਵੀ ਸੰਭਾਵਨਾ ਨੂੰ ਸਪੱਸ਼ਟ ਤੌਰ ਉਤੇ ਖਾਰਜ ਕੀਤਾ ਸੀ।
ਇਮਰਾਨ ਨੇ ਕਿਹਾ ਸੀ ਕਿ ਉਹ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਮਹਾਂ ਸਭਾ ਸਮੇਤ ਸਾਰੇ ਅੰਤਰ ਰਾਸ਼ਟਰੀ ਮੰਚ ਉਤੇ ਚੁੱਕਣਗੇ। ਉਨ੍ਹਾਂ ਕਿਹਾ ਸੀ ਕਿ ਕੀ ਇਹ ਵੱਡੇ ਦੇਸ਼ ਕੇਵਲ ਆਪਣੇ ਆਰਥਿਕ ਹਿੱਤਾਂ ਨੂੰ ਹੀ ਦੇਖਦੇ ਰਹਿਣਗੇ? ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੋਵਾਂ ਦੇਸ਼ਾਂ ਕੋਲ ਪ੍ਰਮਾਣੂ ਹਥਿਆਰ ਹਨ।