ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਪਹੁੰਚਿਆ ਦਿੱਲੀ, 2 ਨਵੇਂ ਮਰੀਜ਼ਾਂ ਦੀ ਪਛਾਣ

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਦੋ ਨਵੇਂ ਮਰੀਜ਼ ਮਿਲੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦਿੱਲੀ ਅਤੇ ਤੇਲੰਗਾਨਾ ਵਿੱਚ ਇਕ-ਇਕ ਮਰੀਜ਼ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਦਿੱਲੀ ਨਿਵਾਸੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ, ਉਹ ਬੀਤੇ ਸਮੇਂ ਇਟਲੀ ਗਈ ਸੀ। ਉਥੇ, ਤੇਲੰਗਾਨਾ ਦਾ ਇੱਕ ਮਰੀਜ਼ ਦੁਬਈ ਗਿਆ ਸੀ। 

 

 

 

 

ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਪੀੜਤ ਦੋਵਾਂ ਮਰੀਜ਼ਾਂ ਦੀ ਸਥਿਤੀ ਸਥਿਰ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਦੋਵਾਂ ਹੀ ਮਰੀਜ਼ਾਂ ਦੀ ਵਿਦੇਸ਼ ਯਾਤਰਾ ਬਾਰੇ ਜਾਣਕਾਰੀ ਮੰਗੀ ਜਾ ਰਹੀ ਹੈ।

 

ਇਸ ਤੋਂ ਪਹਿਲਾਂ ਕੇਰਲ ਵਿੱਚ ਕੋਰੋਨਾ ਵਾਇਰਸ ਦਾ ਇੱਕ ਮਰੀਜ਼ ਮਿਲਿਆ ਸੀ। ਇਹ ਔਰਤ ਭਾਰਤ ਵਿਚ ਕੋਰੋਨਾ ਵਾਇਰਸ ਦੀ ਪਹਿਲੀ ਮਰੀਜ਼ ਸੀ। ਲਗਾਤਾਰ ਦੋ ਟੈਸਟ ਦੀਆਂ ਰਿਪੋਰਟਾਂ ਨਕਾਰਾਤਮਕ ਆਉਣ ਤੋਂ ਬਾਅਦ ਔਰਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health Ministry said two new coronavirus affected person found in india