ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SC ਵੱਲੋਂ ਚਿਦੰਬਰਮ ਦੀ ਅਰਜ਼ੀ ਰੱਦ, CBI ਦੀ ਹਿਰਾਸਤ ’ਚ ਰਹਿਣਗੇ

SC ਵੱਲੋਂ ਚਿਦੰਬਰਮ ਦੀ ਅਰਜ਼ੀ ਰੱਦ, CBI ਦੀ ਹਿਰਾਸਤ ’ਚ ਰਹਿਣਗੇ

ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਅੱਜ ਸੁਪਰੀਮ ਕੋਰਟ (SC) ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਰੱਦ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੀ. ਚਿਦੰਬਰਮ ਵੱਲੋਂ ਸੀਬੀਆਈ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ਉੱਤੇ ਹਾਲੇ ਸੁਣਵਾਈ ਨਹੀਂ ਹੋਵੇਗੀ ਕਿਉਂਕਿ ਇਹ ਮਾਮਲਾ ਹਾਲੇ ਤੱਕ ਸੂਚੀਬੱਧ ਹੀ ਨਹੀਂ ਹੋ ਪਾਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਹਾਲੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਜੋ ਹਲਫ਼ੀਆ–ਬਿਆਨ ਦਾਇਰ ਕੀਤਾ ਗਿਆ ਹੈ, ਉਸ ਉੱਤੇ ਵੀ ਸੁਣਵਾਈ ਹੋਣੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇ ਸੀਬੀਆਈ ਰਿਮਾਂਡ ਵਿਰੁੱਧ ਜੋ ਪਟੀਸ਼ਨ ਹੈ, ਜੇ ਉਸ ਬਾਰੇ ਸੁਣਵਾਈ ਕਰਦੀ ਹੈ, ਤਾਂ ਤੁਹਾਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਨੀ ਹੋਵੇਗੀ। ਇੰਝ ਸ੍ਰੀ ਚਿਦੰਬਰਮ ਹਾਲੇ CBI ਦੀ ਹਿਰਾਸਤ ਵਿੱਚ ਹੀ ਰਹਿਣਗੇ।

 

 

ਆਈਐੱਨਐੱਕਸ ਮੀਡੀਆ ਕੇਸ ਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਵਿੱਚ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀਆਂ ਅਰਜ਼ੀਆਂ ਉੱਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਸੁਣਵਾਈ ਪਹਿਲਾਂ ਤੋਂ ਹੀ ਤੈਅ ਸੀ।

 

 

ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਹੇਠਲੇ ਬੈਂਚ ਨੇ ਸ੍ਰੀ ਚਿਦੰਬਰਮ ਦੀ ਉਸ ਨਵੀਂ ਅਰਜ਼ੀ ਉੱਤੇ ਵੀ ਸੁਣਵਾਈ ਕੀਤੀ।

 

 

ਬੈਂਚ ਨੇ ਪਹਿਲਾਂ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਆਪਣੇ ਜਾਰੀ ਗ੍ਰਿਫ਼ਤਾਰੀ ਵਾਰੰਟ ਤੇ ਉਨ੍ਹਾਂ ਨੂੰ ਸੋਮਵਾਰ ਤੱਕ ਲਈ ਸੀਬੀਆਈ ਹਿਰਾਸਤ ਵਿੱਚ ਭੇਜਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਬੀਤੀ 23 ਅਗਸਤ ਨੂੰ ਸੁਪਰੀਮ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੀਤੇ ਗਏ ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਨਾਲ ਸਬੰਧਤ ਮਾਮਲੇ ਵਿੱਚ ਚਿਦੰਬਰਮ ਨੂੰ ਅੱਜ ਸੋਮਵਾਰ ਤੱਕ ਲਈ ਗ੍ਰਿਫ਼ਤਾਰੀ ਤੋਂ ਛੋਟ ਦਿੱਤੀ ਸੀ। ਸੁਪਰੀਮ ਕੋਰਟ ਨੇ ਚਿਦੰਬਰਮ ਦੀ ਅਰਜ਼ੀ ਉੱਤੇ ਇਨਫ਼ੋਰਸਮੈਂਟ ਤੋਂ ਜਵਾਬ ਵੀ ਮੰਗਿਆ ਸੀ ਅਤੇ ਹਦਾਇਤ ਜਾਰੀ ਕੀਤੀ ਸੀ ਕਿ ਸਾਰੇ ਤਿੰਨ ਮਾਮਲਿਆਂ ਨੂੰ ਸੋਮਵਾਰ ਨੂੰ ਉਸ ਸਾਹਮਣੇ ਸੂਚੀਬੱਧ ਕੀਤਾ ਜਾਵੇ।

 

 

ਸ੍ਰੀ ਚਿਦੰਬਰਮ ਨੇ ਦਲੀਲ ਦਿੱਤੀ ਹੈ ਕਿ ਸੰਵਿਧਾਨ ਦੀ ਧਾਰਾ 21 ਅਧੀਨ ਉਨ੍ਹਾਂ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕੀਤੀ ਗਈ ਹੈ ਕਿ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ 21 ਤੇ 21 ਅਗਸਤ ਨੂੰ ਸੁਣਵਾਈ ਨਹੀਂ ਕੀਤੀ ਤੇ ਉਨ੍ਹਾਂ ਨੂੰ 21 ਅਗਸਤ ਦੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hearing of P Chidambaram s Case in Apex Court today