ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਾਰਾ–370 ਦੇ ਖ਼ਾਤਮੇ ਵਿਰੁੱਧ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਧਾਰਾ–370 ਦੇ ਖ਼ਾਤਮੇ ਵਿਰੁੱਧ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ–370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਅੱਜ ਬੁੱਧਵਾਰ ਨੂੰ ਸੁਣਵਾਈ ਕਰਨ ਦਾ ਪ੍ਰੋਗਰਾਮ ਤੈਅ ਹੈ। ਜੰਮੂ–ਕਸ਼ਮੀਰ ਵਿੱਚ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਉੱਤੇ ਪਾਬੰਦੀਆਂ ਸਮੇਤ ਹੋਰ ਬੰਦਿਸ਼ਾਂ ਹਟਾਉਣ ਦੀ ਮੰਗ ਕਰਦਿਆਂ ਇਹ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

 

 

ਅਸਲ ’ਚ, ਸੰਚਾਰ ਦੇ ਸਾਧਨਾਂ ਉੱਤੇ ਪਾਬੰਦੀਆਂ ਪੱਤਰਕਾਰਾਂ ਦੇ ਪੇਸ਼ੇਵਰਾਨਾ ਫ਼ਰਜ਼ਾਂ ਨੂੰ ਪੂਰਾ ਕਰਨ ਦੇ ਰਾਹ ਵਿੱਚ ਅੜਿੱਕਾ ਬਣ ਰਹੀਆਂ ਹਨ।

 

 

ਧਾਰਾ–370 ਰੱਦ ਕਰਨ ਦੇ ਫ਼ੈਸਲੇ ਵਿਰੁੱਧ ਪਟੀਸ਼ਨ ਵਕੀਲ ਐੱਮਐੱਲ ਸ਼ਰਮਾ ਨੇ ਦਾਇਰ ਕੀਤੀ ਹੈ; ਜਦ ਕਿ ਨੈਸ਼ਨਲ ਕਾਨਫ਼ਰੰਸ ਦੇ ਸੰਸਦ ਮੈਂਬਰ ਮੁਹੰਮਦ ਅਕਬਰ ਲੋਨ ਤੇ ਜਸਟਿਸ (ਸੇਵਾ–ਮੁਕਤ) ਹਸਨੈਨ ਮਸੂਦੀ ਨੇ ਜੰਮੂ–ਕਸ਼ਮੀਰ ਦੇ ਸੰਵਿਧਾਨਕ ਦਰਜੇ ਵਿੱਚ ਕੇਂਦਰ ਵੱਲੋਂ ਕੀਤੀਆਂ ਤਬਦੀਲੀਆਂ ਨੂੰ ਚੁਣੌਤੀ ਦਿੱਤੀ ਹੈ।

 

 

ਸਾਬਕਾ ਆਈਏਐੱਸ ਅਧਿਕਾਰੀ ਸ਼ਾਹ ਫ਼ੈਸਲ, ਜਵਾਹਰਲਾਲ ਨਹਿਰੂ ਦੀ ਸਾਬਕਾ ਵਿਦਿਆਰਥਣ ਸ਼ਹਿਲਾ ਰਸ਼ੀਦ ਤੇ ਰਾਧਾ ਕੁਮਾਰ ਜਿਹੀਆਂ ਪ੍ਰਸਿੱਧ ਹਸਤੀਆਂ ਸਮੇਤ ਕਸ਼ਮੀਰ ਦੇ ਹੋਰ ਬਹੁਤ ਸਾਰੇ ਸਿਆਸੀ ਤੇ ਹੋਰ ਆਗੂ ਇਸ ਵੇਲੇ ਹਿਰਾਸਤ ਵਿੱਚ ਚੱਲ ਰਹੇ ਹਨ।

 

 

ਇਸ ਦੌਰਾਨ ਸੀਪੀਆਈ (ਐੱਮ) ਦੇ ਆਗੂ ਸੀਤਾਰਾਮ ਯੇਚੁਰੀ ਨੇ ਵੀ ਇੱਕ ਪਟੀਸ਼ਨ ਦਾਇਰ ਕਰ ਕੇ ਆਪਣੀ ਪਾਰਟੀ ਦੇ ਆਗੂ ਮੁਹੰਮਦ ਤਾਰਿਗਾਮੀ ਨੂੰ ਪੇਸ਼ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਉਹ ਵੀ ਹਿਰਾਸਤ ਵਿੱਚ ਹਨ।

 

 

ਧਾਰਾ–370 ਨਾਲ ਜੁੜੇ ਸਾਰੇ ਵਿਸ਼ੇ ਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਹੇਠਲੇ ਬੈਂਚ ਸਾਹਵੇਂ ਸੁਣਵਾਈ ਲਈ ਸੂਚੀਬੱਧ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hearing on Article 370 issue in Supreme Court today