ਅਗਲੀ ਕਹਾਣੀ

​​​​​​​ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

ਆਈਐੱਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਉੱਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਸ੍ਰੀ ਚਿਦੰਬਰਮ ਨੇ ਆਪਣੀ ਨਿਆਂਇਕ ਹਿਰਾਸਤ ਨੂੰ ਗ਼ੈਰ–ਕਾਨੂੰਨੀ ਦੱਸਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਵੀ ਹੋਰ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ ਹੈ; ਇਸ ਲਈ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਤੋਂ ਪੁੱਛਗਿੱਛ ਵੀ ਮੁਕੰਮਲ ਹੋ ਚੁੱਕੀ ਹੈ।

 

 

ਇਸ ਤੋਂ ਪਹਿਲਾਂ, ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਮਾਮਲੇ ਵਿੱਚ ਸ੍ਰੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਬੀਤੀ 20 ਅਗਸਤ ਨੂੰ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਬੀਤੀ ਪੰਜ ਸਤੰਬਰ ਨੂੰ ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤੀ ਸੀ।

 

 

ਉੱਧਰ ਏਅਰਸੈੱਲ ਮੈਕਸਿਸ ਸੌਦੇ ਵਾਲੇ ਮਾਮਲੇ ਵਿੱਚ ਇੱਕ ਹੋਰ ਅਦਾਲਤ ਨੇ ਸ੍ਰੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਦੀ ਅਗਾਊ ਜ਼ਮਾਨਤ ਮਨਜ਼ੂਰ ਕਰ ਦਿੱਤੀ ਸੀ।

 

 

ਸੀਬੀਆਈ ਨੇ ਆਈਐੱਨਐਕਸ ਮੀਡੀਆ ਨੂੰ ਵਿਦੇਸ਼ੀ ਨਿਵੇਸ਼ ਲਈ ਵਿਦੇਸ਼ੀ ਨਿਵੇਸ਼ ਵਾਧਾ ਬੋਰਡ (FIPB) ਦੀ ਇਜਾਜ਼ਤ ਪ੍ਰਦਾਨ ਕਰਨ ਵਿੱਚ ਕਥਿਤ ਬੇਨਿਯਮੀ ਦੇ ਦੋਸ਼ ਹੇਠ 15 ਮਈ, 2017 ਨੂੰ ਐੱਫ਼ਆਈਆਰ ਦਰਜ ਕੀਤੀ ਸੀ।

 

 

ਸੀਬੀਆਈ ਦਾ ਦੋਸ਼ ਹੈ ਕਿ ਜਦੋਂ ਆਈਐੱਨਐਕਸ ਮੀਡੀਆ ਨੂੰ 2007 ’ਚ 305 ਕਰੋੜ ਦੇ ਦਿੇਸ਼ੀ ਨਿਵੇਸ਼ ਦੀ ਇਜਾਜ਼ਤ ਦਿੱਤੀ ਗਈ, ਉਸ ਵੇਲੇ ਪੀ. ਚਿਦੰਬਰਮ ਵਿੱਤ ਮੰਤਰੀ ਸਨ। ਇਸ ਤੋਂ ਬਾਅਦ 2017 ਦੌਰਾਨ ਹੀ ਈਡੀ ਨੇ ਸੀਬੀਆਈ ਦੀ ਐੱਫ਼ਆਈਆਰ ਦੇ ਆਧਾਰ ਉੱਤੇ ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਦਾ ਕੇਸ ਦਰਜ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hearing on P Chidambaram s bail plea today