ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝਾਰਖੰਡ: ਹੇਮੰਤ ਸੋਰੇਨ ਝਾਮੁਮੋ ਵਿਧਾਇਕ ਦਲ ਦੇ ਨੇਤਾ ਚੁਣੇ, ਰਾਜਪਾਲ ਨਾਲ ਕਰ ਸਕਦੈ ਹਨ ਮੁਲਾਕਾਤ

ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਝਾਰਖੰਡ ਮੁਕਤੀ ਮੋਰਚਾ, ਝਾਮੁਮੋ -ਕਾਂਗਰਸ-ਆਰਜੇਡੀ ਗਠਜੋੜ ਨੂੰ ਜਿੱਤਣ ਤੋਂ ਬਾਅਦ ਹੇਮੰਤ ਸੋਰੇਨ ਨੂੰ ਮੰਗਲਵਾਰ ਨੂੰ ਸਰਬਸੰਮਤੀ ਨਾਲ ਝਾਰਖੰਡ ਮੁਕਤੀ ਮੋਰਚੇ ਦੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਪਾਰਟੀ ਦੇ ਬੁਲਾਰੇ ਸੁਪ੍ਰਿਯੋ ਭੱਟਾਚਾਰੀਆ ਨੇ ਕਿਹਾ ਕਿ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਹੇਮੰਤ ਸੋਰੇਨ ਨੂੰ ਜੇਐਮਐਮ ਵਿਧਾਨ ਸਭਾ ਪਾਰਟੀ ਦਾ ਨੇਤਾ ਚੁਣਿਆ ਹੈ।

 

ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਝਾਮੁਮੋ-ਕਾਂਗਰਸ-ਆਰਜੇਡੀ ਗਠਜੋੜ ਨੇ 81 ਵਿੱਚੋਂ 47 ਸੀਟਾਂ ਜਿੱਤੀਆਂ। ਜਦਕਿ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਰਾਜ ਦੀਆਂ 25 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ ਹੈ। ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਕਾਰਜਕਾਰੀ ਪ੍ਰਧਾਨ ਅਤੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਗਠਜੋੜ ਦੇ ਨੇਤਾ ਹੇਮੰਤ ਸੋਰੇਨ ਮੰਗਲਵਾਰ ਰਾਤ ਸੱਤ ਵਜੇ ਗੱਠਜੋੜ ਦੇ ਸਾਰੇ ਵਿਧਾਇਕਾਂ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਤ ਅੱਠ ਵਜੇ ਰਾਜਪਾਲ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਰਾਜ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕਰਨਗੇ।

 

ਸੰਭਾਵਨਾ ਹੈ ਕਿ ਉਹ ਰਾਜਪਾਲ ਤੋਂ ਇਜਾਜ਼ਤ ਮਿਲਣ ਤੋਂ ਬਾਅਦ 27 ਦਸੰਬਰ ਨੂੰ ਮੋਹਰਾਬਾਦੀ ਮੈਦਾਨ ਵਿੱਚ ਸਹੁੰ ਚੁੱਕਣਗੇ। ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਵਿਰੋਧੀ ਧਿਰ ਦੇ ਨੇਤਾ ਹੇਮੰਤ ਸੋਰੇਨ ਨੇ ਅੱਜ ਰਾਤ ਅੱਠ ਵਜੇ ਰਾਜਪਾਲ ਨੂੰ ਮਿਲਣ ਲਈ ਸਮਾਂ ਕੱਢਿਆ ਹੈ। 

 

ਸੂਤਰਾਂ ਅਨੁਸਾਰ ਜੇਐਮਐਮ, ਕਾਂਗਰਸ ਅਤੇ ਰਾਜਦ ਦੇ 35 ਨਵੇਂ ਚੁਣੇ ਵਿਧਾਇਕ ਵਿਰੋਧੀ ਗੱਠਜੋੜ ਦੇ ਨੇਤਾ ਸੋਰੇਨ ਦੇ ਨਾਲ ਰਾਜਪਾਲ ਨਾਲ ਵੀ ਮੁਲਾਕਾਤ ਕਰਨਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hemant Soren elected JMM legislature party leader