ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੇਮੰਤ ਸੋਰੇਨ 27 ਦਸੰਬਰ ਨੂੰ ਚੁੱਕਣਗੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ

ਹੇਮੰਤ ਸੋਰੇਨ 27 ਦਸੰਬਰ ਨੂੰ ਚੁੱਕਣਗੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ

ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਤੇ ਰਾਜ ਵਿਧਾਨ ਸਭਾ ਚੋਣਾਂ ’ਚ ਜੇਤੂ ਰਹੇ ਵਿਰੋਧੀ ਗੱਠਜੋੜ ਦੇ ਆਗੂ ਹੇਮੰਤ ਸੋਰੇਨ ਆਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਨਾਲ 27 ਦਸੰਬਰ ਨੂੰ ਆਪਣੇ ਸੂਬੇ ਦੀ ਰਾਜਧਾਨੀ ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

 

 

ਝਾਰਖੰਡ ਵਿਧਾਨ ਸਭਾ ਚੋਣਾਂ ’ਚ ਕੁੱਲ 81 ਵਿੱਚੋਂ 47 ਸੀਟਾਂ ਜਿੱਤਣ ਤੋਂ ਬਾਅਦ ਗੱਠਜੋੜ ਦੇ ਆਗੂ ਹੇਮੰਤ ਸੋਰੇਨ ਦੀ ਰਿਹਾਇਸ਼ਗਾਹ ਉੱਤੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਪਣੀ ਇਸ ਇੱਛਾ ਬਾਰੇ ਗੱਠਜੋੜ ਹੁਣ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਸੁਚਿਤ ਕਰੇਗਾ ਤੇ ਜੇ ਉਨ੍ਹਾਂ ਦੀ ਸਹਿਮਤੀ ਮਿਲੀ, ਤਾਂ ਸਹੁੰ–ਚੁਕਾਈ ਪ੍ਰੋਗਰਾਮ ਮੋਰਹਾਬਾਦੀ ਮੈਦਾਨ ’ਚ ਰੱਖਿਆ ਜਾਵੇਗਾ।

 

 

ਆਪਣੀ ਸਰਕਾਰ ਦੇ ਢਾਂਚੇ ਬਾਰੇ ਪੁੱਛੇ ਜਾਣ ’ਤੇ ਕਾਂਗਰਸ ਦੇ ਝਾਰਖੰਡ ਇੰਚਾਰਜ ਆਰਪੀਐੱਨ ਸਿੰਘ ਅਤੇ ਹੇਮੰਤ ਸੋਰੇਨ ਨੇ ਦੱਸਿਆ ਕਿ ਉਹ ਇਸ ਦੀ ਵਿਸਥਾਰਤ ਚਰਚਾ ਲਈ ਅੱਜ ਦਿੱਲੀ ਜਾਣਗੇ ਤੇ ਉੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨਗੇ।

 

 

ਝਾਰਖੰਡ ਮੁਕਤੀ ਮੋਰਚਾ ਨੇ ਅੱਜ ਮੰਗਲਵਾਰ 24 ਦਸੰਬਰ ਨੂੰ ਪਾਰਟੀ ਪ੍ਰਧਾਨ ਸ਼ਿਬੂ ਸੋਰੇਨ ਦੀ ਰਿਹਾਇਸ਼ਗਾਹ ’ਤੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ।

 

 

ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਸੁਪ੍ਰਿਯੋ ਭੱਟਾਚਾਰੀਆ ਨੇ ਦੱਸਿਆ ਕਿ 24 ਦਸੰਬਰ ਨੂੰ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹੋਰ ਸਹਿਯੋਗੀਆਂ ਨਾਲ ਵਿਚਾਰ–ਵਟਾਂਦਰਾ ਕਰ ਕੇ ਗੱਠਜੋੜ ਦੇ ਵਿਧਾਇਕ ਦਲ ਦੀ ਮੀਟਿੰਗ ਸੱਦੀ ਜਾਵੇਗੀ; ਜਿਸ ਵਿੱਚ ਰਸਮੀ ਤੌਰ ’ਤੇ ਹੇਮੰਤ ਸੋਰੇਨ ਨੂੰ ਆਗੂ ਚੁਣੇ ਜਾਣ ਤੋਂ ਬਾਅਦ ਸੂਬੇ ਵਿੱਚ ਸਰਕਾਰ ਦੇ ਗਠਨ ਦਾ ਦਾਅਵਾ ਰਾਜਪਾਲ ਸਾਹਵੇਂ ਪੇਸ਼ ਕੀਤਾ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hemant Soren to take oath as Jharkhand s Chief Minister on 27th December