ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੋਟਾਂ ਦੀ ਗਿਣਤੀ ਕਾਰਨ ਦੇਸ਼ ਭਰ ’ਚ ਸਖ਼ਤ ਸੁਰੱਖਿਆ ਚੌਕਸੀ

ਵੋਟਾਂ ਦੀ ਗਿਣਤੀ ਕਾਰਨ ਦੇਸ਼ ਭਰ ’ਚ ਸਖ਼ਤ ਸੁਰੱਖਿਆ ਚੌਕਸੀ

ਲੋਕ ਸਭਾ ਚੋਣਾਂ 2019 ਲਈ ਵੋਟਾਂ ਦੀ ਗਿਣਤੀ ਭਲਕੇ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਣੀ ਹੈ। ਇਸੇ ਲਈ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਵਿਭਿੰਨ ਇਲਾਕਿਆਂ ਵਿੱਚ ਹਿੰਸਾ ਤੇ ਗ਼ੈਰ–ਵਾਜਬ ਗਤੀਵਿਧੀਆਂ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਡੀਜੀਪੀਜ਼ ਨੂੰ ਅਲਰਟ ਜਾਰੀ ਕੀਤਾ ਹੈ।

 

 

ਗ੍ਰਹਿ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਾਨੂੰਨ ਤੇ ਵਿਵਸਥਾ ਅਤੇ ਸ਼ਾਂਤੀ ਕਾਇਮ ਰੱਖਣ ਲਈ ਆਖਿਆ ਹੈ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੋਟਾਂ ਦੀ ਗਿਣਤੀ ਦੌਰਾਨ ਸਟ੍ਰੌਂਗ ਰੁਮਜ਼ ਤੇ ਵੋਟਾਂ ਦੀ ਗਿਣਤੀ ਵਾਲੀ ਥਾਂ ਉੱਤੇ ਪੁਖ਼ਤਾ ਸੁਰੱਖਿਆ ਇੰਤਜ਼ਾਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

 

 

ਗ੍ਰਹਿ ਮੰਤਰਾਲੇ ਨੇ ਇਹ ਹਦਾਇਤਾਂ ਵੋਟਾਂ ਦੀ ਗਿਣਤੀ ਦੌਰਾਨ ਸੰਭਾਵੀ ਹਿੰਸਕ ਗਤੀਵਿਧੀਆਂ ਨਾਲ ਨਿਪਟਣ ਲਈ ਅਗਾਊਂ ਯੋਜਨਾ ਵਜੋਂ ਜਾਰੀ ਕੀਤੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High alert in country due to poll counting