ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਪੰਚਕੂਲਾ ਹਾਈ ਅਲਰਟ

ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਪੰਚਕੂਲਾ ਹਾਈ ਅਲਰਟ

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ `ਚ ਹੋਣ ਵਾਲੀ ਸੁਣਵਾਈ ਲਈ ਹਰਿਆਣਾ ਪੁਲਿਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੋਸੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਤੋਂ ਪੰਚਕੂਲਾ ਸੀਬੀਆਈ ਅਦਾਲਤ `ਚ ਲਿਆਉਣ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।


11 ਜਨਵਰੀ ਨੂੰ ਹੋਣ ਵਾਲੇ ਫੈਸਲੇ ਲਈ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਅਦਾਲਤ `ਚ ਪੇਸ਼ ਕਰਨ ਦੇ ਹੁਕਮ ਹਨ। ਅਜਿਹੇ `ਚ ਪੰਚਕੂਲਾ `ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਅਦਾਲਤ ਦੇ ਆਸਪਾਸ ਸੁਰੱਖਿਆ ਵਧਾ ਦਿੱਤੀ ਹੈ।


ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ ਦੇ ਪ੍ਰਬੰਧਨ ਨਾਲ ਮੀਟਿੰਗ ਕੀਤੀ ਹੈ। ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਡੇਰਾ ਦੇ ਪ੍ਰਬੰਧਕਾਂ ਤੋਂ 11 ਜਨਵਰੀ ਤੱਕ ਹੋਣ ਵਾਲੇ ਪ੍ਰੋਗਰਾਮਾਂ ਬਾਰੇ ਪੁੱਛਗਿੱਛ ਕੀਤੀ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ


ਡੇਰੇ ਦਾ ਕਾਰਜਭਾਰ ਸੰਭਾਲ ਰਹੀ ਸ਼ੋਭਾ ਇੰਸਾ ਨੇ ਦੱਸਿਆ ਕਿ ਉਨ੍ਹਾਂ ਠੰਢ ਕਾਰਨ ਆਉਂਦੇ ਕੁਝ ਦਿਨਾਂ ਲਈ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਐਤਵਾਰ ਨੂੰ ਹੋਣ ਵਾਲਾ ਸਤਿਸੰਗ ਵੀ ਨਹੀਂ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High alert in Panchkula before Ram Rahims case hearing